ਪੱਤਰ ਪੇ੍ਰਰਕ, ਪਟਿਆਲਾ : ਸਰਕਾਰੀ ਸਕੂਲਾਂ ਦੀ ਬਦਲੀ ਹੋਈ ਨੁਹਾਰ ਨੂੰ ਪੇਸ਼ ਕਰਦਾ ਪਟਿਆਲੇ ਜ਼ਿਲ੍ਹੇ ਦੇ ਸਕੂਲਾਂ ਦਾ ਕੈਲੰਡਰ ਅੱਜ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਰਿਲੀਜ਼ ਕੀਤਾ। ਸਕੱਤਰ ਨੇ ਜਿਲ੍ਹਾ ਸਿੱਖਿਆ ਅਫਸਰ (ਸੈਕੰ. ਤੇ ਐਲੀ. ਸਿੱਖਿਆ) ਪਟਿਆਲਾ ਦੀ ਟੀਮ ਨੂੰ ਉਕਤ ਕੈਲੰਡਰ ਤਿਆਰ ਕਰਨ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਸਰਗਰਮੀਆਂ, ਪ੍ਰਰਾਪਤੀਆਂ ਤੇ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣ ਲਈ ਕੈਲੰਡਰ, ਰਸਾਲੇ, ਪੋਸਟਰ ਤੇ ਈ-ਪ੍ਰਰਾਸਪੈਕਟਸ ਤਿਆਰ ਕੀਤੇ ਜਾ ਰਹੇ ਹਨ, ਜੋ ਬਹੁਤ ਹੀ ਸਿਰਜਣਾਮਕ ਤੇ ਉਸਾਰੂ ਕਾਰਜ ਹੈ।

ਸਕੱਤਰ ਨੇ ਕਿਹਾ ਕਿ ਇਸ ਵੇਲੇ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਸਿਖਰ 'ਤੇ ਪੁੱਜ ਚੁੱਕੀ ਹੈ, ਜਿਸ ਲਈ ਕੈਲੰਡਰ, ਰਸਾਲੇ ਤੇ ਪੋਸਟਰ ਬਹੁਤ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਜਿੱਥੇ ਆਪਣੇ ਵਿਦਿਆਰਥੀਆਂ ਨੂੰ ਵਧੀਆ ਮਾਹੌਲ 'ਚ ਗੁਣਵੱਤਾ ਵਾਲੀ ਸਿੱਖਿਆ ਦੇ ਰਹੇ ਹਨ, ਉੱਥੇ ਸਕੂਲਾਂ ਦੀਆਂ ਖੂਬੀਆਂ ਬਾਰੇ ਵੀ ਲੋਕਾਂ ਨੂੰ ਦੱਸ ਰਹੇ ਹਨ।

ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਇੰਜੀਨੀਅਰ ਅਮਰਜੀਤ ਸਿੰਘ, ਨੈਸ਼ਨਲ ਐਵਾਰਡੀ ਪਿੰ੍ਸੀਪਲ ਤੋਤਾ ਸਿੰਘ ਚਹਿਲ, ਮੀਡੀਆ ਕੋਆਰਡੀਨੇਟਰ ਡਾ. ਸੁਖਦਰਸ਼ਨ ਸਿੰਘ ਚਹਿਲ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਕੋਆਰਡੀਨੇਟਰ ਰਾਜਵੰਤ ਸਿੰਘ ਹਾਜ਼ਰ ਸਨ। ਡੀਈਓ (ਐਲੀ. ਸਿੱ.) ਇੰਜੀਨੀਅਰ ਅਮਰਜੀਤ ਸਿੰਘ ਨੇ ਸਕੱਤਰ ਸਕੂਲ ਸਿੱਖਿਆ ਵੱਲੋਂ ਹੱਲਾਸ਼ੇਰੀ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਦੱਸਿਆ ਕਿ ਇਹ ਕੈਲੰਡਰ ਜ਼ਿਲ੍ਹੇ ਦੇ ਹਰ ਸਕੂਲ ਅਤੇ ਮੋਹਤਬਰ ਵਿਅਕਤੀ ਤਕ ਪਹੁੰਚਾਇਆ ਜਾਵੇਗਾ। ਉਕਤ ਕੈਲੰਡਰ ਰਿਲੀਜ਼ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਨੇ ਸਿੱਖਿਆ ਸਕੱਤਰ ਦਾ ਧੰਨਵਾਦ ਕੀਤਾ।