ਸਟਾਫ ਰਿਪੋਰਟਰ, ਪਟਿਆਲਾ- ਸਿੱਖਿਆ ਵਿਭਾਗ ਨੇ ਤਨਖ਼ਾਹਾਂ ਵਿੱਚ ਕਟੌਤੀ ਕਰਨ ਦੀ ਨੀਤੀ ਤਹਿਤ ਮੁੜ ਤੋਂ ਵੈੱਬ ਪੋਰਟਲ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਨੂੰ ਕਲਿੱਕ ਕਰਨ 'ਤੇ ਹੀ ਅਧਿਆਪਕਾਂ ਨੂੰ ਕਟੌਤੀ ਵਾਲੀ ਤਨਖ਼ਾਹ ਜਾਰੀ ਕੀਤੀ ਜਾਵੇਗੀ। ਇਸ ਦੇ ਵਿਰੋਧ ਵਿੱਚ ਅੱਜ ਸਾਂਝਾ ਅਧਿਆਪਕ ਮੋਰਚਾ ਦੀ ਅਗਵਾਈ ਹੇਠ ਵੱਡੀ ਗਿਣਤੀ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਸਿੱਖਿਆ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਗਿਆ। ਜਿਸ ਤੋਂ ਬਾਅਦ ਅਧਿਆਪਕਾਂ ਨੇ ਐਲਾਨ ਕੀਤਾ ਕਿ ਜਲਦ ਹੀ ਸਿੱਖਿਆ ਵਿਭਾਗ ਦੇ ਖਿਲਾਫ ਫਿਰ ਤੋਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸਾਂਝਾ ਅਧਿਆਪਕ ਮੋਰਚਾ ਦੇ ਆਗੂ ਵਿਕਰਮਦੇਵ ਸਿੰਘ ਗਗਨ ਰਾਣੂ ਹਰਦੀਪ ਸਿੰਘ ਟੋਡਰਪੁਰ ਆਦਿ ਨੇ ਦੱਸਿਆ ਕਿ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਉਹ ਬਿਨਾਂ ਤਨਖਾਹਾਂ ਤੋਂ ਕੰਮ ਕਰ ਰਹੇ ਹਨ। ਵਿਭਾਗ ਵੱਲੋਂ ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦੀ ਥਾਂ 'ਤੇ ਤਨਖਾਹ ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੇ ਵਿਰੋਧ ਵਿੱਚ ਮੋਰਚੇ ਵੱਲੋਂ ਛਪੰਜਾ ਦੇਣ ਦਾ ਵੱਡਾ ਸੰਘਰਸ਼ ਵੀ ਕੀਤਾ ਗਿਆ ਸੀ। ਇਸੇ ਸੰਘਰਸ਼ ਦੌਰਾਨ ਦਸੰਬਰ ਮਹੀਨੇ ਵਿੱਚ ਸਿੱਖਿਆ ਮੰਤਰੀ ਓਪੀ ਸੋਨੀ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਜਾਇਜ਼ ਰੋਂਦਿਆਂ ਮੰਨਣ ਦੀ ਗੱਲ ਕਹੀ ਸੀ ਪ੍ਰੰਤੂ ਹੁਣ ਫਿਰ ਸਿੱਖਿਆ ਵਿਭਾਗ ਵੱਲੋਂ ਆਪਣੇ ਪੁਰਾਣੇ ਪੋਰਟਲ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।

ਜਿਸ ਅਨੁਸਾਰ ਸਿੱਖਿਆ ਭਾਰੀ ਨਵੀਂ ਨੀਤੀ ਨੂੰ ਮੰਨਣ ਵਾਲੇ ਅਧਿਆਪਕ ਇਸ ਪੋਰਟਲ ਵਿੱਚ ਕਲਿੱਕ ਕਰਨਗੇ ਤਾਂ ਉਨ੍ਹਾਂ ਨੂੰ ਕਟੌਤੀ ਵਾਲੀ ਤਨਖ਼ਾਹ ਜਾਰੀ ਕੀਤੀ ਜਾਵੇਗੀ। ਅਧਿਆਪਕ ਆਗੂਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਧਿਆਪਕਾਂ ਦੀ ਕਿਸੇ ਵੀ ਮੰਗ ਨੂੰ ਮੰਨਣ ਲਈ ਤਿਆਰ ਨਹੀਂ ਹੈ। ਜਿਸ ਦੇ ਚੱਲਦਿਆਂ ਮਜਬੂਰਨ ਅਧਿਆਪਕਾਂ ਨੂੰ ਮੁੜ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਾ ਪਿਆ ਹੈ। ਇਸੇ ਤਹਿਤ ਅੱਜ ਪਟਿਆਲਾ ਦੇ ਨਹਿਰੂ ਪਾਰਕ ਵਿਖੇ ਇਕੱਤਰਤਾ ਕੀਤੀ ਗਈ। ਜਿਸ ਤੋਂ ਬਾਅਦ ਸ਼ਹਿਰ ਵਿੱਚ ਰੋਸ ਮਾਰਚ ਕਰਦਿਆਂ ਮੋਤੀ ਮਹਿਲ ਦੇ ਨੇੜੇ ਧਰਨਾ ਦਿੱਤਾ ਗਿਆ। ਇੱਥੇ ਹੀ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਹੋ ਕੇ ਸੋਨੀ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।

Posted By: Amita Verma