ਪੱਤਰ ਪ੍ਰਰੇਰਕ, ਫ਼ਤਹਿਗੜ੍ਹ ਸਾਹਿਬ

ਮਾਤਾ ਗੁਜਰੀ ਕਾਲਜ ਦੇ ਪਬਲਿਕ ਐਡਮਿਨਸਟ੍ਰੇਸ਼ਨ ਵਿਭਾਗ ਨੇ ਕੁਰੂਕਸ਼ੇਤਰਾ ਯੂਨੀਵਰਸਿਟੀ ਵਿਖੇ ਵਿੱਦਿਅਕ ਦੌਰਾ ਕੀਤਾ। ਇਸ ਦੌਰੇ ਵਿਚ 20 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ। ਵਾਈਸ ਪਿ੍ਰੰਸੀਪਲ ਡਾ. ਰਜਿੰਦਰ ਕੌਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਵਿਦਿਆਰਥੀਆਂ ਦੇ ਤਜ਼ਰਬਾਤੀ ਗਿਆਨ ਵਿਚ ਵਾਧਾ ਕਰਦੇ ਹਨ ਜਿਸ ਨਾਲ ਉਨ੍ਹਾਂ ਨੂੰ ਸਿਧਾਂਤਕ ਗਿਆਨ ਸਮਝਣ ਵਿਚ ਕਾਫ਼ੀ ਮਦਦ ਮਿਲਦੀ ਹੈ। ਪਬਲਿਕ ਐਡਮਿਨਸਟ੍ਰੇਸ਼ਨ ਵਿਭਾਗ ਦੇ ਮੁਖੀ ਡਾ. ਅਮਿਤ ਰੰਗਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿੱਦਿਅਕ ਦੌਰੇ ਉਲੀਕਣ ਨਾਲ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੁੰਦਾ ਹੈ। ਇਸ ਵਿੱਦਿਅਕ ਦੌਰੇ ਦੌਰਾਨ ਡਾ. ਮੰਜੂਸ਼ਾ ਸ਼ਰਮਾ ਪ੍ਰਰੋਫ਼ੈਸਰ ਲੋਕ ਪ੍ਰਸ਼ਾਸ਼ਨ ਵਿਭਾਗ ਕੁਰੂਕਸ਼ੇਤਰਾ ਯੂਨੀਵਰਸਿਟੀ ਦਾ ਗੈਸਟ ਲੈਕਚਰ ਕਰਵਾਇਆ ਗਿਆ। ਜਿਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰਰੀਖਿਆਵਾਂ ਵਿਚ ਸਫਲ ਹੋਣ ਦੇ ਗੁਰ ਦੱਸੇ ਅਤੇ ਨਾਲ ਇੰਟਰਵਿਊ ਵਿਚ ਪਾਸ ਹੋਣ ਦੇ ਗੁਰਮੰਤਰ ਸਾਂਝੇ ਕੀਤੇ। ਇਸ ਮੌਕੇ ਸਮੂਹ ਵਿਦਿਆਰਥੀ ਮੌਜੂਦ ਸਨ।