ਸੰਗਠਨ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਦੀ ਚੋਣ ਜ਼ਰੁਰੀ : ਅਮਰਜੀਤ ਕੌਰ ਗਿੱਲ ਸੰਗਠਨ ਦੀ ਮਜ਼ਬੂਤੀ ਲਈ ਅਹੁਦੇਦਾਰਾਂ ਦੀ ਚੋਣ ਜਰੁਰੀ: ਅਮਰਜੀਤ ਕੌਰ ਗਿੱਲ
Publish Date: Sat, 11 Jul 2026 04:33 PM (IST)
Updated Date: Sun, 12 Jul 2026 04:01 AM (IST)
ਫੋਟੋ 11ਪੀਟੀਐਲ: 15 * ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਹਿਮ ਮੀਟਿੰਗ * ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹੋਂਦ ’ਚ ਆਈ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਆਵਾਜ਼ ਬੁਲੰਦ ਕੀਤੀ। ਇਕੱਤਰ ਹੋਏ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਸੰਘਰਸ਼ ਕਮੇਟੀ ਦੇ ਆਗੂਆਂ ਅਮਰਜੀਤ ਕੌਰ ਗਿੱਲ, ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਸਾਥੀਆ ਨਾਲ ਮੀਟਿੰਗ ਉਪਰੰਤ ਯੂਨੀਵਰਸਿਟੀ ਪ੍ਰਸ਼ਾਸਨ ਡੀਨ ਅਕਾਦਮਿਕ ਮਾਮਲੇ ਪ੍ਰੋ ਜਸਵਿੰਦਰ ਸਿੰਘ ਬਰਾੜ ਨਾਲ ਮੁਲਾਕਾਤ ਕੀਤੀ ਗਈ। ਕਨਵੀਨਰ ਅਮਰਜੀਤ ਕੌਰ ਗਿੱਲ ਨੇ ਕਿਹਾ ਕਿ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਕੋਲੋਂ ਕੱਚੇ ਕਾਮਿਆਂ ਸਫ਼ਾਈ ਸੇਵਕਾਂ, ਸੇਵਾਦਾਰਾਂ, ਸਕਿਉਰਟੀ ਗਾਰਡ, ਕੁਕ ਮਸਾਲਚੀ ਆਦਿ ਦੀਆਂ ਸੇਵਾਵਾਂ ਨੂੰ ਪੱਕਿਆਂ ਕਰਨ ਲਈ ਹੋਣ ਵਾਲੀਆਂ ਮੀਟਿੰਗਾਂ ਨੂੰ ਸਮਾਂ ਬੱਧ ਤਰੀਕੇ ਨਾਲ ਪੂਰਾ ਕਰਨ ਦੀ ਮੰਗ ਕੀਤੀ। ਪਿਛਲੇ ਲੰਮੇ ਸਮੇਂ ਤੋਂ ਐਡਹਾਕ ਕਲਰਕਾ ਨੂੰ ਰੈਗੂਲਰ ਕਰਨ ਸਬੰਧੀ ਫੈਸਲਾ ਵਿਚਾਰ ਅਧੀਨ ਹੈ, ਸੰਘਰਸ਼ ਕਮੇਟੀ ਨੇ ਐਡਹਾਕ ਤੋਂ ਰੈਗੂਲਰ ਕਰਨ ਸਬੰਧੀ ਮੀਟਿੰਗ ਨੂੰ ਨੇਪਰੇ ਚਾੜ੍ਹਨ ਦੀ ਅਪੀਲ ਕੀਤੀ। ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਮੇਟੀ ਵੱਲੋਂ ਦਿੱਤੇ ਵੱਖ ਵੱਖ ਮੰਗ ਪੱਤਰਾ ਤੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਲਈ ਕਿਹਾ ਗਿਆ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਦੀ ਸਥਾਪਨਾ ਹੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕਰਨ,ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ, ਮੁਲਾਜ਼ਮਾਂ ਨੂੰ ਹੱਕੀ ਮੰਗਾਂ ਪ੍ਰਤੀ ਜਾਗਰੂਕ ਕਰਨ ਲਈ ਕੀਤੀ ਗਈ ਹੈ। ਮੁਲਾਜ਼ਮ ਏਕਤਾ ਸੰਘਰਸ਼ ਕਮੇਟੀ ਵੱਲੋਂ ਯੂਨੀਵਰਸਿਟੀ ਕੈਂਪਸ, ਬਾਹਰਲੇ ਸੈਂਟਰਾਂ ’ਚ ਜਲਦੀ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਯੂਨੀਵਰਸਿਟੀ ਨਾਲ ਸਬੰਧਤ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਅੱਜ ਦੀ ਇਕੱਤਰਤਾ ਦੌਰਾਨ ਕਨਵੀਨਰ ਅਮਰਜੀਤ ਕੌਰ ਗਿੱਲ, ਪ੍ਰਕਾਸ਼ ਸਿੰਘ ਧਾਲੀਵਾਲ, ਕੁਲਦੀਪ ਸਿੰਘ, ਗੁਰਤੇਜ ਸਿੰਘ, ਰਾਜੇਸ਼ ਗੱਗੂ, ਜਤਿੰਦਰ ਕਾਲਾ, ਮਨਜੀਤ ਸਿੰਘ ਖਜ਼ਾਨਚੀ ਸਮੇਤ ਵੱਡੀ ਗਿਣਤੀ ’ਚ ਮੁਲਾਜ਼ਮ ਸ਼ਾਮਲ ਹੋਏ।