- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਫਾਈ ਮਜ਼ਦੂਰ ਯੂਨੀਅਨ ਘੱਗਾ ਦੀ ਅਹੁਦੇਦਾਰਾਂ ਦੀ ਚੋਣ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਫ਼ਾਈ ਮਜ਼ਦੂਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਦੁਲੀਆ ਰਾਮ ਤੇ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਨੀਲ ਗਾਗਟ ਤੇ ਜ਼ਿਲ੍ਹਾ ਚੇਅਰਮੈਨ ਦੀ ਰਹਿਨੁਮਾਈ ਵਿਚ ਨਗਰ ਪੰਚਾਇਤ ਘੱਗਾ ਵਿਖੇ ਸਫ਼ਾਈ ਮੁਲਾਜ਼ਮਾਂ ਅਤੇ ਸੀਵਰਮੈਨਾਂ ਦੀ ਇਕ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਸ਼ੁਰੂਆਤ ਜਥੇਬੰਦੀ ਦੇ ਘੱਗਾ ਯੂਨਿਟ ਪ੍ਰਧਾਨ ਕਰਮਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਇਸ ਉਪਰੰਤ ਸਰਬਸੰਮਤੀ ਨਾਲ ਨਗਰ ਪੰਚਾਇਤ ਘੱਗਾ ਦੇ ਸਫ਼ਾਈ ਮੁਲਾਜ਼ਮਾਂ ਤੇ ਸੀਵਰਮੈਨਾਂ ਦੀ ਨਵੀਂ ਯੂਨੀਅਨ ਕਮੇਟੀ ਦੀ ਚੋਣ ਕੀਤੀ ਗਈ, ਜਿਸ ’ਚ ਮੱਖਣ ਸਿੰਘ ਨੂੰ ਪ੍ਰਧਾਨ, ਅਮਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਸੇਵਾ ਸਿੰਘ ਨੂੰ ਵਾਈਸ ਪ੍ਰਧਾਨ, ਬੁੱਧ ਰਾਮ ਨੂੰ ਜਨਰਲ ਸਕੱਤਰ ਤੇ ਨਰੇਸ਼ ਕੁਮਾਰ ਨੂੰ ਖ਼ਜ਼ਾਨਚੀ ਚੁਣਿਆ ਗਿਆ। ਜਦਕਿ ਜੱਗਾ ਸਿੰਘ, ਕਰਮਜੀਤ ਕੌਰ, ਅਨੀਤਾ, ਮਨਜੀਤ ਕੌਰ, ਮਨਜੀਤ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੀ ਯੂਨੀਅਨ ਟੀਮ ਦੇ ਰੋਬਿਨ ਕੁਮਾਰ, ਬਲਵਾਨ (ਪਾਤੜਾਂ), ਅਜੇ ਕੁਮਾਰ ਭਿੰਡੀ (ਸਮਾਣਾ), ਸੋਨੂ, ਸ਼ੰਕਰ ਦਰਾਵੜ , ਦਰਸ਼ਨ ਸਿੰਘ, ਰਜਿੰਦਰ ਸਿੰਘ, ਕਾਲਾ ਐੱਮਸੀ (ਸਮਾਣਾ) ਸਮੇਤ ਨਗਰ ਪੰਚਾਇਤ ਘੱਗਾ ਦੇ ਸਮੂਹ ਸਫਾਈ ਮੁਲਾਜ਼ਮ ਹਾਜ਼ਰ ਸਨ। ਨਵ-ਚੁਣੇ ਪ੍ਰਧਾਨ ਮੱਖਣ ਸਿੰਘ ਨੇ ਸਮੂਹ ਮੁਲਾਜ਼ਮਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਯੂਨੀਅਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।