ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੀਤਾ ਰੋਸ ਪ੍ਰਦਰਸ਼ਨ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਲਾਇਆ ਰੋਸ ਧਰਨਾ
Publish Date: Wed, 28 Oct 2026 05:23 PM (IST)
Updated Date: Wed, 28 Oct 2026 05:25 PM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਪੀਐੱਸਈਬੀ ਇੰਪਲਾਇਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਮੁਲਾਜ਼ਮ ਯੂਨਾਈਟਿਡ ਔਰਗੇਨਾਈਜ਼ੇਸ਼ਨ, ਪਾਵਰਕਾਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ, ਪੈਨਸ਼ਨ ਵੈਲਫੇਅਰ ਫੈਡਰੇਸ਼ਨ ਤੇ ਆਧਾਰਿਤ 16 ਜਥੇਬੰਦੀਆਂ ਦੇ ਸਾਂਝੇ ਧੱੜੇ ਦੇ ਸੱਦੇ ਤੇ ਅੱਜ ਪੰਜਾਬ ਦੇ ਹਜ਼ਾਰਾਂ ਦੀ ਗਿਣਤੀ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਜ਼ ਵਲੋਂ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕੁਲਵਿੰਦਰ ਸਿੰਘ ਢਿੱਲੋਂ, ਮਨਜੀਤ ਸਿੰਘ ਬਾਸਰਕੇ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਗੁਰਭੇਜ ਸਿੰਘ ਢਿੱਲੋਂ, ਰਵੇਲ ਸਿੰਘ ਸਹਾਏਪੁਰ, ਦੇਵਿੰਦਰ ਸਿੰਘ ਪਿਸ਼ੌਰ, ਇੰਜ ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ, ਦਲੀਪ ਕੁਮਾਰ, ਰਾਧੇ ਸ਼ਿਆਮ, ਬਿਕਰਮਜੀਤ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ ਖੀਵਾ, ਤੇਜਿੰਦਰ ਸਿੰਘ ਸੇਖੋਂ, ਪੂਰਨ ਸਿੰਘ ਖਾਈ, ਸੁਖਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵਿਰੁੱਧ ਬਿਜਲੀ ਕਾਮਿਆਂ ਵੱਲੋਂ 21 ਜੁਲਾਈ ਤੋਂ ਲਗਾਤਾਰ 6 ਰੋਜ਼ਾ ਸਮੂਹਿਕ ਛੁੱਟੀ ਲੈ ਕੇ ਸੰਘਰਸ਼ ਕੀਤਾ ਗਿਆ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜਰੀ ਵਿੱਚ ਬਿਜਲੀ ਨਿਗਮ ਦੀ ਮੈਨੇਜਮੈਂਟ ਨਾਲ ਮੀਟਿੰਗ ਵਿੱਚ ਜਥੇਬੰਦੀਆਂ ਨਾਲ ਸਰਕਾਰ ਦੀਆਂ ਸਹਿਮਤੀਆਂ ਹੋਈਆਂ ਸਨ। ਮੀਟਿੰਗ ਵਿੱਚ ਪੁਰਾਣਾ ਪੱਤਰ ਰੱਦ ਕਰਕੇ ਨਵੇਂ ਭਰਤੀ ਮੁਲਾਜ਼ਮਾਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕਰਨਾ ਮੰਨਿਆ ਗਿਆ ਸੀ। ਤਰੱਕੀ ਹੋਏ ਮੁਲਾਜ਼ਮਾਂ ਨੂੰ ਵੀ ਪੇ ਬੈਂਡ ਦਾ ਲਾਭ ਦੇਣਾ, ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਬਕਾਇਆ ਅਤੇ ਏਰੀਅਰ, ਪੈਨਸ਼ਨਰਾਂ ਨੂੰ ਇਕਸਾਰਤਾ ਨਾਲ 2.59 ਫੈਕਟਰ ਲਾਗੂ ਕਰਨਾ, 200 ਰੁ ਵਿਕਾਸ ਟੈਕਸ ਰੱਦ ਕਰਨ ਆਦਿ ਮੰਗਾਂ ਦਾ ਨਿਪਟਾਰਾ ਕਰ ਕੇ ਲਾਗੂ ਕੀਤੀਆਂ ਜਾਣਗੀਆਂ, ਸੋਲੇਸ਼ੀਅਮ ਪਾਲਿਸੀ ਤਹਿਤ ਭਰਤੀ ਮੁਲਾਜ਼ਮਾਂ ਤੇ 12 ਪ੍ਰਤੀਸ਼ਤ ਵਿਆਜ਼ ਦੀ ਅਣਮਨੁੱਖੀ ਸ਼ਰਤ ਹਟਾਉਣ ਅਤੇ ਬਿਜਲੀ ਨਿਗਮ ਨਾਲ ਸੰਬੰਧਤ ਮੰਗਾਂ ਜਿਵੇਂ ਕਿ 2011 ਤੋਂ ਬਾਅਦ ਭਰਤੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਿਜਲੀ ਯੂਨਿਟਾਂ ਦੀ ਰਿਆਇਤ ਦੇਣਾ , ਕੰਨਟ੍ਰੈਕਟ ਸੀਆਰਏ ਤਹਿਤ ਭਰਤੀ ਐੱਸਐੱਸਏ, ਲਾਇਨਮੈਨ ਕਰਮਚਾਰੀਆਂ ਨੂੰ ਕੰਟਰੈਕਟ ਸੇਵਾ ਦਾ ਲਾਭ ਦੇਣਾ, ਪੈਟਰੋਲ ਭੱਤੇ ’ਚ ਵਾਧਾ, ਨਵੀਂ ਭਰਤੀ, ਏਏਈ, ਸੀਨੀਅਰ ਸਹਾਇਕ ਦੀ ਨਵੀਂਆਂ ਅਸਾਮੀਆਂ ਦੀ ਰਚਨਾ, ਏਈ ਦੀ ਅਸਾਮੀ ਦਾ ਤਰੱਕੀ ਕੋਟਾ ਵਧਾਉਣ ਆਦਿ ਮਸਲੇ ਹੱਲ ਕਰਨ ਦੀਆਂ ਸਹਿਮਤੀਆਂ ਬਣੀਆਂ ਸਨ, ਪਰੰਤੂ ਸਰਕਾਰ ਤੇ ਮੈਨੇਜਮੈਂਟ ਵੱਲੋਂ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਰਕੇ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਹੈ, ਜਿਸ ਕਰਕੇ ਅੱਜ ਦਿੜ੍ਹਬੇ ਵਿੱਚ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਲਗਾ ਕੇ ਰੋਸ ਮਾਰਚ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ 29 ਅਕਤੂਬਰ ਤੋਂ ਸਾਰੇ ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਸਿਰਫ ਅਪਣੀ ਬਣਦੀ ਡਿਊਟੀ ਹੀ ਕਰਨਗੇ, ਫੀਲਡ ਦੌਰੇ ਦੌਰਾਨ ਬਿਜਲੀ ਮੰਤਰੀ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ। 2 ਨਵੰਬਰ ਤੋਂ 6 ਨਵੰਬਰ ਤੱਕ ਸਰਕਲ ਪੱਧਰੀ ਤਿਆਰੀ ਕਨਵੈਨਸ਼ਨਾਂ ਕੀਤੀਆਂ ਜਾਣਗੀਆਂ।