ਬਿਜਲੀ ਕਾਮਿਆਂ ਨੇ ਦੋ ਦਿਨ ਵਧਾਈ ਹੜਤਾਲ ਬਿਜਲੀ ਕਾਮਿਆਂ ਨੇ ਦੋ ਦਿਨ ਹੋਰ ਵਧਾਈ ਹੜਤਾਲ
Publish Date: Fri, 24 Jul 2026 03:45 PM (IST)
Updated Date: Sat, 25 Jul 2026 04:01 AM (IST)
ਸਮੂਹਿਕ ਛੁੱਟੀ ਦੇ ਚੌਥੇ ਦਿਨ ਵੀ ਕੀਤਾ ਰੋਸ ਪ੍ਰਦਰਸ਼ਨ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਬਿਜਲੀ ਕਾਮਿਆਂ ਵੱਲੋਂ ਹੜਤਾਲ ਦੇ ਚੌਥੇ ਦਿਨ ਵੀ ਸੰਘਰਸ਼ ਜਾਰੀ ਰੱਖਿਆ ਗਿਆ। ਸ਼ੁੱਕਰਵਾਰ ਨੂੰ ਕੀਤੇ ਗਏ ਸੰਘਰਸ਼ ਦੌਰਾਨ ਕਾਮਿਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸਦੇ ਨਾਲ ਹੀ ਅਗਲੇ ਦੋ ਦਿਨ 25 ਤੇ 26 ਜੁਲਾਈ ਨੂੰ ਹੜਤਾਲ ਵਧਾਉਣ ਦਾ ਐਲਾਨ ਕੀਤਾ। ਇਸ ਮੌਕੇ ਸਾਂਝੇ ਥੜੇ ਦੇ ਆਗੂ ਹਰਪਾਲ ਸਿੰਘ, ਕੁਲਵਿੰਦਰ ਸਿੰਘ ਢਿੱਲੋਂ, ਦਵਿੰਦਰ ਸਿੰਘ ਪਿਸ਼ੌਰ, ਸਰਕਲ ਆਗੂ ਬਿਕਰਮਜੀਤ ਸਿੰਘ, ਲਖਵਿੰਦਰ ਸਿੰਘ ਸੁਨਾਮ, ਨਿਰਭੈ ਸਿੰਘ ਭੱਠਲ, ਭੋਲਾ ਸਿੰਘ ਗੱਗੜਪੁਰ, ਲਖਵਿੰਦਰ ਸਿੰਘ, ਜਗਦੀਪ ਸਿੰਘ ਗੁੱਜਰਾਂ ਤੇ ਪੁਨੀਤ ਪ੍ਰਾਸ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਪਿਛਲੇ ਲੰਮੇ ਸਮੇਂ ਤੋਂ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਅਹਿਮ ਮੰਗਾਂ /ਮਸਲਿਆਂ ਨੂੰ ਅੱਖੋਂ ਪਰੋਖੇ ਕਰਦੀ ਆ ਰਹੀ ਹੈ। ਬਿਜਲੀ ਨਿਗਮ ਅੰਦਰ ਹਜ਼ਾਰਾਂ ਅਸਾਮੀਆਂ ਖ਼ਾਲੀ ਹਨ, ਭਾਰੀ ਕੰਮ ਦੇ ਬੋਝ ਹੇਠ ਦਬੇ ਕਾਮੇ ਹਰ ਰੋਜ਼ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ, ਫਿਰ ਵੀ ਇਨ੍ਹਾਂ ਕਾਮਿਆਂ ਨੂੰ ਅਪਣੀਆਂ ਹੱਕੀਂ ਮੰਗਾਂ 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਸਿਧਾਂਤ ਅਨੁਸਾਰ ਬਿਜਲੀ ਕਾਮਿਆਂ ਉੱਪਰ ਬਿਜਲੀ ਨਿਗਮ ਦੇ ਸਕੇਲ ਲਾਗੂ ਕੀਤੇ ਜਾਣ, ਸੋਧੇ ਸਕੇਲ ਲਾਗੂ ਹੋਣ ਤੋਂ ਬਾਅਦ ਤਰੱਕੀ ਹੋਣ ਵਾਲੇ ਕਰਮਚਾਰੀਆਂ ਨੂੰ ਪੇ ਬੈਂਡ ਲਾਗੂ ਕਰਨਾ, 18 ਫੀਸਦੀ ਡੀਏ ਦੀ ਕਿਸ਼ਤ ਤੇ ਇਸਦਾ ਬਕਾਇਆ, ਪੁਰਾਣੀ ਪੈਨਸ਼ਨ ਦੀ ਬਹਾਲੀ, ਸੋਲੇਸ਼ੀਅਮ ਪਾਲਿਸੀ ਅਧੀਨ ਭਰਤੀ ਕੀਤੇ ਕਰਮਚਾਰੀਆਂ ਤੋਂ 12 ਪ੍ਰਤੀਸ਼ਤ ਵਿਆਜ਼ ਦੀ ਸ਼ਰਤ ਹਟਾਉਣ, (ਸਪੈਸ਼ਲ ਪੈਨਸ਼ਨ ਦਾ ਹੱਕ ਬਹਾਲ ਕਰਨ) ਕਰਵਾਉਣ , ਕੰਨਟ੍ਰੈਕਟ ਸਮੇਂ ਨੂੰ ਰੈਗੂਲਰ ਸੇਵਾ ’ਚ ਜੋੜਨ, ਨਵੀਂ ਰੈਗੂਲਰ ਭਰਤੀ ਰਾਹੀਂ ਖ਼ਾਲੀ ਅਸਾਮੀਆਂ ਨੂੰ ਭਰਨ, ਨਵੀਆਂ ਅਸਾਮੀਆਂ ਦੀ ਰਚਨਾ, ਕੰਟੀਜੈਂਟ ਕਾਮਿਆਂ ਨੂੰ ਪੂਰੀ ਤਨਖਾਹ ਤੇ ਪਿਛਲੀ ਸੇਵਾ ਦਾ ਸੇਵਾ ਲਾਭ ਦੇਣਾ, ਵੱਖ ਵੱਖ ਸਰੋਤਾਂ ਰਾਹੀਂ ਮਹਿਕਮੇ ਅੰਦਰ ਭਰਤੀ ਕੀਤੇ ਆਉਟਸੋਰਸਿੰਗ ਕਾਮਿਆਂ ਨੂੰ ਮਹਿਕਮੇ ਅੰਦਰ ਸਿੱਧੇ ਤੌਰ ਸਮਾ ਕੇ ਰੈਗੂਲਰ ਕਰਨ ਦੀ ਪਾਲਿਸੀ ਬਣਾਉਣ ਆਦਿ ਮੰਗਾਂ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਜੇਕਰ ਪੰਜਾਬ ਸਰਕਾਰ ਤੇ ਬਿਜਲੀ ਨਿਗਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੰਗਾਂ/ਮਸਲਿਆਂ ਦਾ ਹੱਲ ਨਾ ਕੀਤਾ ਤਾਂ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਅੱਗੇ ਵਧਾਇਆ ਜਾਵੇਗਾ। ਇਸ ਮੌਕੇ ਪੁਸ਼ਪਿੰਦਰ ਸਿੰਘ ਗੰਗਾ ਸਿੰਘ ਵਾਲਾ, ਪਰਮਪਾਲ ਸਿੰਘ ਪੰਮਾ, ਰਾਜਪਿੰਦਰ ਸਿੰਘ ਕਰਤਾਰਪੁਰਾ, ਪੈਨਸ਼ਨਰ ਆਗੂ ਫ਼ਲਜੀਤ ਸਿੰਘ, ਯਸ਼ਪਾਲ ਸ਼ਰਮਾ, ਅਵਤਾਰ ਸਿੰਘ ਫੋਰਮੈਨ, ਜੀਵਨ ਸਿੰਘ, ਮਹਿੰਦਰ ਸਿੰਘ ਭੱਠਲ,ਰਾਜਵੀਰ ਸਿੰਘ, ਦਲਵੀਰ ਸਿੰਘ, ਭਿੰਡਰ, ਸੁਖਵਿੰਦਰ ਪਾਲ, ਪਰਮਿੰਦਰ ਸਿੰਘ ਖੇੜੀ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਉਪਲੀ, ਕੁਲਵਿੰਦਰ ਸਿੰਘ, ਲਖਬੀਰ ਸਿੰਘ ਬਡਰੁੱਖਾਂ, ਧਰਮਪ੍ਰੀਤ ਸਿੰਘ ਬਡਰੁੱਖਾਂ,ਕਾਲਾ ਸਿੰਘ ਘਰਾਚੋਂ , ਸੰਦੀਪ ਸਿੰਘ ਘਰਾਚੋਂ, ਸੁਖਵਿੰਦਰ ਸਿੰਘ ਭਵਾਨੀਗੜ੍ਹ, ਰਾਜਿੰਦਰ ਸਿੰਘ ਭਵਾਨੀਗੜ੍ਹ, ਲਖਵੀਰ ਸਿੰਘ, ਭੋਲਾ ਸਿੰਘ, ਦਲਵੀਰ ਸਿੰਘ, ਮਿੱਠੂ ਸਿੰਘ ਆਦਿ ਹਾਜ਼ਰ ਸਨ।