- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋੜਵੰਦ ਮਰੀਜ਼ ਲਈ ਐਮਰਜੈਂਸੀ ਖੂਨਦਾਨ ਕੀਤਾ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਥਾਨਕ ਪ੍ਰਾਈਵੇਟ ਹਸਪਤਾਲ ਵਿਚ ਦਾਖਲ ਡਿਲੀਵਰੀ ਵਾਲੇ ਮਰੀਜ਼ ਲਈ ਮਿਸ਼ਨ ਲਾਲੀ ਤੇ ਹਰਿਆਲੀ ਦੇ ਗੋਲਡਨ ਸਟਾਰ ਬਲੱਡ ਡੋਨਰ ਸੁਖਦੀਪ ਸਿੰਘ ਸੋਹਲ ਨੇ ਵਰਧਮਾਨ ਹਸਪਤਾਲ ਬਲੱਡ ਸੈਂਟਰ ਵਿਖੇ ਪਹੁੰਚ ਕੇ ਖੂਨ ਦਾਨ ਕੀਤਾ। ਇਸ ਮੌਕੇ ਮਿਸ਼ਨ ਦੇ ਮੋਢੀ ਹਰਦੀਪ ਸਿੰਘ ਸਨੌਰ, ਗੁਰਦੀਪ ਸਿੰਘ ਤੇ ਸ਼ਿਵਕਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਹਰਦੀਪ ਸਿੰਘ ਸਨੌਰ ਨੇ ਕਿਹਾ ਕਿ ਸਮੂਹ ਤੰਦਰੁਸਤ ਇਨਸਾਨ ਲੋੜਵੰਦ ਮਰੀਜ਼ਾਂ ਦੀ ਜਾਨ ਬਚਾਉਣ ਲਈ ਖੂਨਦਾਨ ਕਰਨ ਤਾਂ ਜੋ ਡਾਕਟਰਾਂ ਨੂੰ ਇਲਾਜ ਕਰਨ ’ਚ ਮਦਦ ਹੋ ਸਕੇ। ਸੁਖਦੀਪ ਸਿੰਘ ਸੋਹਲ ਨੇ ਦੱਸਿਆ ਕਿ ਖੂਨ ਇਕ ਅਜਿਹਾ ਤਰਲ ਹੈ ਜੋ ਕਿਸੇ ਫੈਕਟਰੀ ਜਾਂ ਕਾਰਖਾਨੇ ਵਿਚ ਨਹੀਂ ਬਣਦਾ। ਇਸ ਲਈ ਸਮੂਹ ਤੰਦਰੁਸਤ ਨੌਜਵਾਨਾਂ ਨੂੰ ਖੂਨਦਾਨ ਸੇਵਾ ’ਚ ਸ਼ਾਮਲ ਹੋਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸੋਹਲ ਦੀ ਇਹ 61ਵੀਂ ਵਾਰ ਖੂਨਦਾਨ ਦੀ ਹਾਜ਼ਰੀ ਲਗਵਾਈ। ਹਰਦੀਪ ਸਨੌਰ ਨੇ ਕਿਹਾ ਕਿ ਗਰੁੱਪ ਵੱਲੋਂ 20 ਨਵੰਬਰ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਬਲੱਡ ਬੈਂਕ ਵਿਚ ਸਵੇਰੇ 9 ਵਜੇ ਤੋਂ ਲੈ ਕੇ 1 ਵਜੇ ਤੱਕ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਮੇਂ ਸਿਰ ਖੂਨ ਮਿਲ ਸਕੇ ਤੇ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਈਆਂ ਜਾ ਸਕਣ।