ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਸਾਂਝੀ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ ਡੀਸੀ ਦਫਤਰ ਅੱਗੇ ਲੱਗਿਆ ਪੱਕਾ ਮੋਰਚਾ ਬੁੱਧਵਾਰ ਛੇਵੇਂ ਦਿਨ ਵਿੱਚ ਦਾਖਲ ਹੋ ਗਿਆ। ਪੱਕੇ ਮੋਰਚੇ ਦਾ ਦਿਨ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਨੂੰ ਸਮਰਪਿਤ ਕੀਤਾ ਗਿਆ। ਮੋਰਚੇ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੇ ਲਗਾਤਾਰ ਨਾਅਰੇ ਲੱਗਦੇ ਰਹੇ ਪੱਕੇ ਮੋਰਚੇ ਵਿੱਚ ਹੋਈ ਰੈਲੀ ਉਪਰੰਤ ਮੁਲਾਜ਼ਮਾਂ ਪੈਨਸ਼ਨਰਾਂ ਅਤੇ ਮਾਨ ਪੱਤਰਾਂ ਵਰਕਰਾਂ ਨੇ ਮਹਾਵੀਰ ਚੌਂਕ ਤੱਕ ਮਾਰਚ ਕਰਕੇ ਪੰਜਾਬ ਸਰਕਾਰ ਦਾ ਤਿੰਨ ਮੂੰਹਾਂ ਵਾਲਾ ਪੁਤਲਾ ਫੂਕ ਕੇ ਨਾਰੇਬਾਜ਼ੀ ਕੀਤੀ। ਇਸ ਮੌਕੇ ਸੂਬਾ ਕਨਵੀਨਰ ਸੁਖਦੇਵ ਸਿੰਘ ਸੈਣੀ ਜਰਮਨਜੀਤ ਸਿੰਘ, ਭਜਨ ਸਿੰਘ ਗਿੱਲ, ਗੁਰਦੀਪ ਸਿੰਘ ਬਾਜਵਾ, ਜੱਜਪਾਲ ਸਿੰਘ ਬਾਜੇਕੇ, ਸੁਰਿੰਦਰ ਪੁਆਰੀ, ਭੁਪਿੰਦਰ ਕੌਰ ਮੋਗਾ, ਪ੍ਰਿਆ ਰਾਣੀ, ਪ੍ਰਗਟਜੀਤ ਸਿੰਘ ਕਿਸ਼ਨਪੁਰਾ, ਦਲਜੀਤ ਸਿੰਘ ਸਮਰਾਲਾ, ਇੰਦਰਪਾਲ ਘੱਗਾ, ਗੋਬਿੰਦ ਸਿੰਘ, ਅਮਰਜੀਤ ਮਾਨਸਾ, ਰਾਜ ਕੁਮਾਰ ਅਰੋੜਾ, ਸੁਰਿੰਦਰ ਕੁਮਾਰ, ਗੁਰਜੰਟ ਸਿੰਘ, ਅਤਿੰਦਰ ਪਾਲ ਘੱਗਾ, ਗੁਰਜੰਟ ਸਿੰਘ, ਜਗਦੀਸ਼ ਸ਼ਰਮਾ, ਗੁਰਜੰਟ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅੱਜ ਚਾਰ ਸਾਲ ਪਹਿਲਾਂ ਨਿੱਜੀ ਹਿੱਤਾਂ ਲਈ ਪੁਰਾਣੀ ਪੈਨਸ਼ਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ। ਜਿਸ ਨੂੰ ਚਾਰ ਸਾਲ ਬੀਤਣ ਤੇ ਵੀ ਅਮਲੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਵੀਰਵਾਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ, ਡੀਏ ਦਾ ਰਹਿੰਦੀਆਂ ਕਿਸਤਾਂ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ, ਕੱਚੇ ਕਾਮੇ ਪੱਕੇ ਕਰਨ, ਮਿਡ ਡੇਅ ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਅਤੇ ਸਫਾਈ ਕਰਮਚਾਰੀ ਆਦਿ ਨੂੰ ਘੱਟੋ ਘੱਟ ਉਜਰਤ ਦੇ ਘੇਰੇ ਵਿੱਚ ਲਿਆਉਣ, ਕੱਟੇ ਭੱਤੇ ਬਹਾਲ ਕਰਵਾਉਣ, ਏਸੀਪੀ ਲਾਗੂ ਕਰਵਾਉਣ, 15 ਜਨਵਰੀ 2015 ਅਤੇ 17ਜੁਲਾਈ 2020 ਦਾ ਪੱਤਰ ਰੱਦ ਕਰਵਾਉਣ, ਅਦਾਲਤੀ ਫੈਸਲੇ ਲਾਗੂ ਕਰਵਾਉਣ, ਗਰੈਚਟੀ ਦੀ ਰਾਸ਼ੀ ਵਧਵਾਉਣ, ਛੇਵੇਂ ਤਨਖਾਹ ਕਮਿਸ਼ਨ ਦੇ ਬਕਾਏ ਇੱਕੋ ਕਿਸਤ ਵਿੱਚ ਦਿਵਾਉਣ ਆਦਿ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਮੌਕੇ ਪ੍ਰਤਾਪ ਸਿੰਘ ਮਾਨਸਾ, ਨਿਰਮਲਜੀਤ ਸਿੰਘ ਬਾਜਵਾ, ਦਲਜੀਤ ਸਿੰਘ ਭੁੱਲਰ, ਹਰਕੀਰਤ ਸਿੰਘ, ਸੰਤੋਸ਼ ਕੁਮਾਰ, ਪ੍ਰੇਮ ਲਾਲ, ਪਿਆਰਾ ਸਿੰਘ, ਜਗਜੀਤ ਸਿੰਘ, ਜਸਵੀਰ ਸਿੰਘ, ਫਕੀਰ ਸਿੰਘ ਟਿੱਬਾ, ਮੁਕੇਸ਼ ਗੁਜਰਾਤੀ, ਗੁਰਚਰਨ ਸਿੰਘ, ਕਸ਼ਮੀਰ ਸਿੰਘ, ਜਤਿੰਦਰ ਜੋਤੀ, ਪ੍ਰੀਆ ਰਾਣੀ, ਚੰਦ ਸਿੰਘ, ਸੀਤਾਰਾਮ ਸ਼ਰਮਾ, ਖੁਸ਼ੀਆ ਸਿੰਘ, ਗੁਰਮੀਤ ਸਿੰਘ ਮਿੱਡਾ, ਸੁਰਿੰਦਰ ਕੁਮਾਰ ਵਾਲੀਆ, ਸੁਰਜੀਤ ਸਿੰਘ ਗਗੜਾ, ਗੁਰਮੇਲ ਸਿੰਘ ਨਾਹਰ, ਰਘਵੀਰ ਸਿੰਘ, ਸ਼ਿੰਗਾਰ ਚੰਦ ਮਹਿਰੋਕ, ਸਰਬਜੀਤ ਸਿੰਘ ਭਾਣਾ, ਗੁਰਚਰਨ ਕੌਰ, ਸਿਕੰਦਰ ਸਿੰਘ ਘਗਰਾਣਾ, ਵੀਰ ਇੰਦਰ ਪੂਰੀ, ਨਵਪ੍ਰੀਤ ਸਿੰਘ ਬੱਲੀ, ਧਰਮਿੰਦਰ ਭੰਗੂ, ਅਮਰਜੀਤ ਸਿੰਘ ਸੰਧੂ, ਅਵਤਾਰ ਸਿੰਘ, ਇੰਦਰ ਸੁਖਦੀਪ ਸਿੰਘ, ਵਰਿੰਦਰਜੀਤ ਧੂਰੀ, ਦਰਸ਼ਨ ਲਾਲ, ਬਲਜਿੰਦਰ ਸਿੰਘ ਸ਼ਾਂਤਪੁਰੀ, ਬਲੌਰ ਸਿੰਘ, ਸ਼ਤਰੂਗਨ, ਰਮਨ ਕੁਮਾਰ ਗੁਪਤਾ, ਓੰਕਾਰ ਸਿੰਘ, ਕੁਲਵੰਤ ਸਿੰਘ, ਸੁਖਵਿੰਦਰ ਸਿੰਘ ਢਿੱਲਵਾ ਮੌਜੂਦ ਸਨ।