ਮੰਗਾਂ ਨਾ ਮੰਨਣ 'ਤੇ ਭੜਕੇ ਮੁਲਾਜ਼ਮ: 5 ਮਾਰਚ ਨੂੰ ਠੱਪ ਰਹਿਣਗੇ ਨਸ਼ਾ ਛੁਡਾਓ ਕੇਂਦਰ, ਯੂਨੀਅਨ ਨੇ ਦਿੱਤੀ ਚਿਤਾਵਨੀ
'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਛੁਡਾਓ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ 'ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਮੂਹਰਲੀ ਕਤਾਰ ਵਿਚ ਰਹਿ ਕੇ ਕੰਮ ਕਰ ਰਹੇ ਹਨ ਪਰ ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ।
Publish Date: Wed, 25 Feb 2026 12:40 PM (IST)
Updated Date: Wed, 25 Feb 2026 12:47 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਛੁਡਾਓ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ 5 ਮਾਰਚ ਨੂੰ ਹੜਤਾਲ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਮੁਲਾਜ਼ਮ ਜੋ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿਨ-ਰਾਤ 'ਨਸ਼ਿਆਂ ਵਿਰੁੱਧ ਮੁਹਿੰਮ' ਤਹਿਤ ਮੂਹਰਲੀ ਕਤਾਰ ਵਿਚ ਰਹਿ ਕੇ ਕੰਮ ਕਰ ਰਹੇ ਹਨ ਪਰ ਅੱਜ ਖੁਦ ਆਪਣੀਆਂ ਜਾਇਜ਼ ਮੰਗਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ।
ਸਰਕਾਰ ਇਕ ਪਾਸੇ ਨਸ਼ਾ ਖ਼ਤਮ ਕਰਨ ਦੇ ਦਾਅਵੇ ਕਰਦੀ ਹੈ ਪਰ ਦੂਜੇ ਪਾਸੇ ਇਸ ਮੁਹਿੰਮ ਦੀ ਰੀੜ੍ਹ ਦੀ ਹੱਡੀ ਕਹੇ ਜਾਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ’ਤੇ ਸਰਕਾਰ ਦੇ ਨਾਲ ਮੀਟਿੰਗਾਂ ਹੋਈਆਂ ਪ੍ਰੰਤੂ ਬੇਸਿੱਟਾ ਰਹੀਆਂ। ਉਨ੍ਹਾਂ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਸਰਕਾਰ ਨੂੰ ਆਪਣੀਆਂ ਮੁਸ਼ਕਿਲਾਂ ਬਾਰੇ ਜਾਣੂ ਕਰਵਾ ਰਹੇ ਹਾਂ ਪਰ ਹਰ ਵਾਰ ਡੰਗ ਟਪਾਊ ਨੀਤੀ ਅਪਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਯੂਨੀਅਨ ਨੂੰ ਪੰਜ ਵਾਰ ਮੀਟਿੰਗ ਦਾ ਸਮਾਂ ਦੇਣ ਦੇ ਬਾਵਜੂਦ ਯੂਨੀਅਨ ਨਾਲ ਇਕ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਸੁਣਵਾਈ ਨਾ ਹੋਣ ਕਾਰਨ ਹੁਣ ਸਾਨੂੰ ਸੰਘਰਸ਼ ਦਾ ਰਾਹ ਚੁਣਨਾ ਪਿਆ ਹੈ ਅਤੇ ਆਉਣ ਵਾਲੇ 5 ਮਾਰਚ ਨੂੰ ਚੰਡੀਗੜ੍ਹ ਵਿਖੇ ਵਿਸ਼ਾਲ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਕਾਰ ਜਲਦ ਮੁਲਾਜ਼ਮਾਂ ਦਾ 12 ਫੀਸਦੀ ਬਕਾਇਆ ਜਾਰੀ ਕੀਤਾ ਜਾਵੇ।