- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਅਹੁਦੇ 'ਤੇ ਤਾਇਨਾਤ ਹੋਣ ਤੋਂ ਪਹਿਲਾਂ, ਇੰਜੀਨੀਅਰ ਬਰਾੜ ਲੁਧਿਆਣਾ ਵਿਖੇ ਇੰਜੀਨੀਅਰ-ਇਨ-ਚੀਫ਼ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਪੀ.ਐੱਸ.ਪੀ.ਸੀ.ਐੱਲ. ਵਿੱਚ ਸੇਵਾ ਕਰ ਰਹੇ ਚੀਫ਼ ਇੰਜੀਨੀਅਰਾਂ ਵਿੱਚੋਂ ਸਭ ਤੋਂ ਸੀਨੀਅਰ ਸਨ। ਬਿਜਲੀ ਖੇਤਰ ਵਿੱਚ 34 ਸਾਲਾਂ ਤੋਂ ਵੱਧ ਦੇ ਤਜਰਬੇ ਦੇ ਨਾਲ, ਉਹ ਇਸ ਅਹੁਦੇ ਲਈ ਵਿਆਪਕ ਤਕਨੀਕੀ ਅਤੇ ਪ੍ਰਸ਼ਾਸਨਿਕ ਮਾਹਰਤਾ ਰੱਖਦੇ ਹਨ।

ਸੀਨੀਅਰ ਰਿਪੋਰਟਰ,ਪੰਜਾਬੀ ਜਾਗਰਣ, ਪਟਿਆਲਾ : ਇੰਜੀਨੀਅਰ ਪੁੰਨਰਦੀਪ ਸਿੰਘ ਬਰਾੜ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਇਸ ਅਹਿਮ ਅਹੁਦੇ 'ਤੇ ਕੀਤੀ ਨਿਯੁਕਤੀ ਤੋਂ ਬਾਅਦ ਡਾਇਰੈਕਟਰ ਜਨਰੇਸ਼ਨ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਅਹੁਦੇ 'ਤੇ ਤਾਇਨਾਤ ਹੋਣ ਤੋਂ ਪਹਿਲਾਂ, ਇੰਜੀਨੀਅਰ ਬਰਾੜ ਲੁਧਿਆਣਾ ਵਿਖੇ ਇੰਜੀਨੀਅਰ-ਇਨ-ਚੀਫ਼ ਵਜੋਂ ਸੇਵਾ ਨਿਭਾ ਰਹੇ ਸਨ ਅਤੇ ਪੀ.ਐੱਸ.ਪੀ.ਸੀ.ਐੱਲ. ਵਿੱਚ ਸੇਵਾ ਕਰ ਰਹੇ ਚੀਫ਼ ਇੰਜੀਨੀਅਰਾਂ ਵਿੱਚੋਂ ਸਭ ਤੋਂ ਸੀਨੀਅਰ ਸਨ। ਬਿਜਲੀ ਖੇਤਰ ਵਿੱਚ 34 ਸਾਲਾਂ ਤੋਂ ਵੱਧ ਦੇ ਤਜਰਬੇ ਦੇ ਨਾਲ, ਉਹ ਇਸ ਅਹੁਦੇ ਲਈ ਵਿਆਪਕ ਤਕਨੀਕੀ ਅਤੇ ਪ੍ਰਸ਼ਾਸਨਿਕ ਮਾਹਰਤਾ ਰੱਖਦੇ ਹਨ।
ਅਹੁਦਾ ਸੰਭਾਲਣ ਤੋਂ ਬਾਅਦ, ਇੰਜੀਨੀਅਰ ਬਰਾੜ ਨੇ ਉਨ੍ਹਾਂ ਵਿੱਚ ਭਰੋਸਾ ਪ੍ਰਗਟਾਉਣ ਅਤੇ ਇਹ ਜ਼ਿੰਮੇਵਾਰੀ ਸੌਂਪਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸੈਕਟਰੀ ਪਾਵਰ-ਕਮ-ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (ਸੀ.ਐੱਮ.ਡੀ.) ਪੀ.ਐੱਸ.ਪੀ.ਸੀ.ਐੱਲ. ਡਾ. ਬਸੰਤ ਗਰਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਅਤੇ ਸੂਬੇ ਦੇ ਬਿਜਲੀ ਉਤਪਾਦਨ (ਜਨਰੇਸ਼ਨ) ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਦਾ ਯਤਨ ਕਰਨਗੇ।
ਬਰਾੜ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਤਰਜੀਹ ਝੋਨੇ ਦੇ ਸੀਜ਼ਨ ਦੌਰਾਨ, ਜਦੋਂ ਬਿਜਲੀ ਦੀ ਮੰਗ ਵਿੱਚ ਭਾਰੀ ਵਾਧਾ ਹੁੰਦਾ ਹੈ, ਪੰਜਾਬ ਦੇ ਥਰਮਲ ਅਤੇ ਹਾਈਡਲ (ਪਣ-ਬਿਜਲੀ) ਪਾਵਰ ਸਟੇਸ਼ਨਾਂ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣਾ ਹੋਵੇਗੀ।
ਜ਼ਿਕਰਯੋਗ ਹੈ ਕਿ ਉਹ ਖੇਤੀਬਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਪੀ.ਐੱਸ.ਪੀ.ਸੀ.ਐੱਲ. ਵੱਲੋਂ ਗਠਿਤ ਕੀਤੀ ਗਈ ਟੀਮ ਦੇ ਮੈਂਬਰ ਵੀ ਸਨ। ਬਿਜਲੀ ਖੇਤਰ ਵਿੱਚ ਉਨ੍ਹਾਂ ਦੇ ਵਿਆਪਕ ਤਜਰਬੇ ਨਾਲ ਪੂਰੇ ਸੂਬੇ ਵਿੱਚ ਭਰੋਸੇਯੋਗ ਅਤੇ ਕੁਸ਼ਲ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਦੇ ਪੀ.ਐੱਸ.ਪੀ.ਸੀ.ਐੱਲ. ਦੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਹੈ।
ਫਰੀਦਕੋਟ ਦੇ ਰਹਿਣ ਵਾਲੇ ਇੰਜੀਨੀਅਰ ਬਰਾੜ ਨੇ ਆਪਣੇ ਲੰਬੇ ਕਰੀਅਰ ਦੌਰਾਨ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਕੋਲ ਪੀ.ਐੱਸ.ਪੀ.ਸੀ.ਐੱਲ. ਦੇ ਥਰਮਲ ਜਨਰੇਸ਼ਨ, ਡਿਸਟ੍ਰੀਬਿਊਸ਼ਨ, ਇਨਫੋਰਸਮੈਂਟ, ਮਟੀਰੀਅਲ ਸਰਵਿਸਿਜ਼ ਅਤੇ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਵਿੱਚ ਕੰਮ ਕਰਨ ਦਾ ਵਧੀਆ ਤਜਰਬਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨੂੰ ਪੰਜਾਬ ਵਿੱਚ ਕਾਰਜਕੁਸ਼ਲਤਾ ਵਧਾਉਣ ਅਤੇ ਬਿਜਲੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।