- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਈਟੀਟੀ ਅਧਿਆਪਕਾਂ ਨੇ ਪਰਿਵਾਰਾਂ ਸਮੇਤ ਦਿੜ੍ਹਬਾ ਦੇ ਪਿੰਡਾਂ ’ਚ ਕੀਤਾ ਪ੍ਰਦਰਸ਼ਨ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਈਟੀਟੀ ਟੈਟ ਪਾਸ ਅਧਿਆਪਕ ਐਸੋਸੀਏਸ਼ਨ ਜੈ ਸਿੰਘ ਵਾਲਾ ਵੱਲੋਂ ਪਿਛਲੇ ਦਿਨੀਂ ਦਿੜ੍ਹਬਾ ਹਲਕਾ ਦੇ 10 ਪਿੰਡਾਂ ’ਚ ਭੰਡੀ ਪ੍ਰਚਾਰ ਤੋਂ ਇਲਾਵਾ ਦਿੜ੍ਹਬਾ ਸ਼ਹਿਰ ਵਿਖੇ ਰਾਤ ਨੂੰ ਜਾਗੋ ਕੱਢਣ ਤੋਂ ਬਾਅਦ 180 ਈਟੀਟੀ ਅਧਿਆਪਕ ਯੂਨੀਅਨ ਪਰਿਵਾਰਾਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਨਾਲ ਮਿਲ ਕੇ ਹਲਕਾ ਦਿੜ੍ਹਬਾ ਦੇ ਪਿੰਡ ਖੇਤਲਾ ਤੇ ਕਾਕੂਵਾਲਾ ਵਿਖੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਖ਼ਿਲਾਫ਼ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ। ਇਸ ਰੈਲੀ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਤੋਂ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਸਮਾਣਾ, ਬਲਾਕ ਆਗੂ ਗੁਰਵਿੰਦਰ ਸਿੰਘ ਖੰਗੂੜਾ; ਜ਼ਿਲ੍ਹਾ ਸੰਗਰੂਰ ਤੋਂ ਜ਼ਿਲ੍ਹਾ ਪ੍ਰਧਾਨ ਦੇਵੀ ਦਿਆਲ, ਜ਼ਿਲ੍ਹਾ ਜਨਰਲਾ ਸਕੱਤਰ ਫਕੀਰ ਸਿੰਘ ਸਮੇਤ ਪਿੰਡਾਂ ਵਿੱਚ ਅਧਿਆਪਕ ਅਤੇ ਕਿਸਾਨ ਪੈਦਲ ਮਾਰਚ ਕਰਕੇ ਘਰ ਘਰ ਵਿੱਚ ਪੈਂਫਲੇਟ ਵੰਡ ਰਹੇ ਸਨ।ਨੂੰ ਸੂਬਾ ਪ੍ਰਧਾਨ ਕਮਲ ਠਾਕੁਰ ਨੇ ਦੱਸਿਆ ਕਿ ਇਸ ਰੈਲੀ ਦੌਰਾਨ ਹਰਪਾਲ ਚੀਮਾ ਦੁਆਰਾ ਲੋਕਾਂ ਨਾਲ ਕੀਤੇ ਗਏ ਝੂਠੇ ਵਾਅਦਿਆਂ ਦੀ ਪੋਲ ਖੋਲੀ ਗਈ। ਇਸ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਬੇਹਤਰ ਪੰਜਾਬ ਸਿਰਜਣ ਦਾ ਵਾਅਦਾ ਕੀਤਾ ਸੀ ਉਹ ਵਾਅਦਾ ਝੂਠਾ ਨਿਕਲਿਆ। ਇਸ ਦੇ ਨਾਲ ਹੀ ਜੋ ਇਨਾਂ ਵੱਲੋਂ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ, ਕਿਸਾਨਾਂ ਨੂੰ ਪੰਜ ਮਿੰਟ ਵਿੱਚ ਐਮਐਸਪੀ ਦੇਣ ਜਾਂ ਮਰੀ ਮੁਰਗੀ ਦੇ ਤੱਕ ਦੇ ਵੀ ਪੈਸੇ ਦੇਣ ਦੇ ਵਾਅਦੇ ਕੀਤੇ ਗਏ ਸੀ। ਇਸ ਸਮੇਂ ਇਹਨਾਂ ਅਧਿਆਪਕਾਂ ਵੱਲੋਂ ਹਰਪਾਲ ਚੀਮਾ ਦੇ ਝੂਠੇ ਵਾਅਦਿਆਂ ਸੰਬੰਧੀ ਪਿੰਡ ਖੇਤਲਾ ਅਤੇ ਕਾਕੂਵਾਲਾ ਦੇ ਹਰ ਗਲੀ ਮੁਹੱਲੇ ਵਿੱਚ ਪੋਸਟਰ ਵੀ ਚਿਪਕਾਏ ਗਏ।ਸੂਬਾ ਜਨਰਲ ਸਕੱਤਰ ਸੋਹਨ ਸਿੰਘ ਨੇ ਦੱਸਿਆ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਲੰਬੇ ਸਮੇਂ ਤੋਂ 180 ਈਟੀਟੀ ਅਧਿਆਪਕਾ ਨਾਲ ਲਾਰੇਬਾਜੀ ਕਰਕੇ ਟਾਈਮ ਟਪਾਇਆ ਜਾ ਰਿਹਾ ਹੈ ਜਦ ਕਿ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੁਆਰਾ ਇਹਨਾਂ ਅਧਿਆਪਕਾਂ ਦੇ ਹੱਕ ਵਿੱਚ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾ ਚੁੱਕੀ ਹੈ। ਸੂਬਾ ਖਜਾਨਚੀ ਗੁਰਮੁਖ ਸਿੰਘ ਪਟਿਆਲਾ ਨੇ ਦੱਸਿਆ ਕਿ ਮਸਲਾ ਹੱਲ ਨਾ ਹੋਣ ਤੱਕ ਇਹ ਸੰਘਰਸ਼ ਹਲਕੇ ਵਿੱਚ ਜਾਰੀ ਰਹੇਗਾ।