ਪੱਤਰ ਪ੍ਰਰੇਰਕ, ਪਟਿਆਲਾ

ਥਾਣਾ ਸਿਵਲ ਲਾਈਨਜ਼ ਦੀ ਪੁਲਿਸ ਨੇ ਅਮਰਿੰਦਰ ਸਿੰਘ ਵਾਸੀ ਪਿੰਡ ਨੂਰਪੁਰ ਫ਼ਰਾਂਸਵਾਲਾ ਦੀ ਸ਼ਿਕਾਇਤ 'ਤੇ 5 ਵਿਅਕਤੀਆਂ ਖਿਲਾਫ਼ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੀ ਜਾਣਕਾਰੀ ਵਿਚ ਦੱਸਿਆ ਕਿ ਉਸ ਦਾ ਲੀਲ੍ਹਾ ਭਵਨ ਵਿਖੇ ਦਫ਼ਤਰ ਹੈ। ਜਿੱਥੋਂ ਉਕਤ ਵਿਅਕਤੀਆਂ ਨੇ ਉਸ ਦੀ ਗੈਰ ਹਾਜ਼ਰੀ ਵਿਚ ਦਫ਼ਤਰ 25 ਹਜ਼ਾਰ ਯੂਰੋ ਚੋਰੀ ਕਰ ਲਏ। ਜਦੋਂ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਤਾਂ ਇਨ੍ਹਾਂ ਨੇ ਚੋਰੀ ਦੀ ਗੱਲ ਕਬੂਲ ਕਰ ਲਈ। ਇਸ ਦੌਰਾਨ ਉਕਤ ਵਿਅਕਤੀਆਂ ਕੀਤੇ ਇਕਰਾਰਨਾਮੇ ਮੁਤਾਬਕ 10 ਦਸੰਬਰ 2018 ਵਿਚ ਉਸ ਦੇ ਯੂਰੋ ਵਾਪਸ ਕਰਨੇ ਸਨ ਪਰ ਉਕਤ ਵਿਅਕਤੀਆਂ ਨੇ ਉਸ ਦੇ ਪੈਸੇ ਵਾਪਸ ਨਹੀਂ ਕੀਤੇ ਹਨ। ਪੁਲਿਸ ਨੇ ਬਿਆਨਾਂ ਦੇ ਅਧਾਰ 'ਤੇ ਰੇਸ਼ਮ ਸਿੰਘ, ਰਣਜੀਤ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ ਪਿੰਡ ਤਤਲੇ ਜ਼ਿਲ੍ਹਾ ਤਰਨਤਾਰਨ ਤੇ 1 ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ।