- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖਾਲਸਾ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਖਾਲਸਾ ਕਾਲਜ ਪਟਿਆਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਤੇ ਮਾਨਵਤਾਵਾਦੀ ਸੇਵਾ ਕਾਰਜ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਦੋਵਾਂ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿਚ ਅਪਣਾਉਣਾ ਤੇ ਲੋੜਵੰਦਾਂ ਦੀ ਮਦਦ ਕਰਨਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ। ਪਹਿਲੇ ਸਮਾਗਮ ਦੌਰਾਨ ਧਰਮ ਅਧਿਐਨ ਵਿਭਾਗ ਤੇ ਕਿਰਤ ਕਲੱਬ ਵੱਲੋਂ ਵਿਚਾਰ-ਗੋਸ਼ਟੀ ਕਰਵਾਈ ਗਈ। ਇਸ ਮੌਕੇ ਡਾ. ਮਨਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਖੋਜ ਪਰਚਾ ਪੜ੍ਹਿਆ, ਜਦਕਿ ਡਾ. ਬਲਰਾਜ ਸਿੰਘ ਨੇ