
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਪੋਰਟਸ ਯੂਨੀਵਰਸਿਟੀ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ

ਪੱਤਰ ਪ੍ਰੇਰਕ, ਪੰਜਾਬੀ ਜਗਾਰਣ, ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਰਾਸ਼ਟਰੀ ਖੇਡ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ ਪ੍ਰੋ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ, ਡਾਇਰੈਕਟਰ ਸਪੋਰਟਸ ਡਾ. ਅਮਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਦੀ ਪ੍ਰਿੰਸੀਪਲ ਡਾ. ਹਰਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਕਰਵਾਏ ਸਮਾਗਮ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਦੇ ਨਾਲ ਉਲੰਪੀਅਨ ਰੂਪਾ ਸੈਣੀ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਕੌਮੀ ਖੇਡ ਦਿਵਸ ਦੇ ਮੌਕੇ ਮਹਾਨ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਉਨ੍ਹਾਂ ਦਾ ਜੀਵਨ ਤੇ ਖੇਡ ਪ੍ਰਾਪਤੀਆਂ ਅੱਜ ਵੀ ਦੇਸ਼ ਦੇ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹਨ। ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਸਰੀਰਕ ਸਿੱਖਿਆ ਕਾਲਜ ਤੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਕੈਂਪਸ ਲਈ ਸ਼ੁਰੂ ਹੋਈ ਮੈਰਾਥਨ/ਕੰਟਰੀ ਦੌੜ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਐਨਸੀਸੀ ਕੈਡਿਟਾਂ ਨੇ ਦੌੜਾਕਾਂ ਦਾ ਸਵਾਗਤ ਕੀਤਾ। ਇਸ ਮੌਕੇ ਕਾਲਜ ਅਤੇ ਯੂਨੀਵਰਸਿਟੀ ਦੋਵਾਂ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਿਦਿਆਰਥੀ, ਫੈਕਲਟੀ ਮੈਂਬਰ, ਅਧਿਆਪਨ ਅਤੇ ਗੈਰ-ਅਧਿਆਪਨ ਸਟਾਫ ਵੀ ਹਾਜ਼ਰ ਰਿਹਾ।