ਧਰਤੀ ਦਿਵਸ ’ਤੇ ਸਮਾਗਮ ਕਰਵਾਇਆ
ਧਰਤੀ ਦਿਵਸ ਮੌਕੇ ਕਰਨਲ ਸਕੂਲ ’ਚ ਸਮਾਗਮ ਆਯੋਜਿਤ
Publish Date: Thu, 23 Apr 2026 04:57 PM (IST)
Updated Date: Fri, 24 Apr 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਕਰਨਲ ਪਬਲਿਕ ਸਕੂਲ ਚੂੜਲ ਕਲਾਂ ਵਿੱਚ ਧਰਤੀ ਦਿਵਸ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਲਈ ਮਨਾਇਆ ਗਿਆ। ਇਸ ਮੌਕੇ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੇ ਧਰਤੀ ਬਚਾਓ ਵਿਸ਼ੇ ਤੇ ਇੱਕ ਨੁੱਕੜ ਨਾਟਕ ਪੇਸ਼ ਕੀਤਾ। ਇਸ ਮੌਕੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਤਰਸੇਮ ਸ਼ਰਮਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ, ਕਿ ਪਾਣੀ ਅਤੇ ਬਿਜਲੀ ਦੀ ਬੱਚਤ ਕਰਨੀ, ਪਲਾਸਟਿਕ ਦੀ ਵਰਤੋਂ ਨਾਂ ਕਰਨੀ ਅਤੇ ਸਾਫ਼-ਸਫ਼ਾਈ ਰੱਖਣਾ ਸਾਡਾ ਸਭ ਦਾ ਫਰਜ਼ ਹੈ। ਸਮਾਗਮ ਦੇ ਅਖੀਰ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਧਰਤੀ ਮਾਂ ਦੀ ਰੱਖਿਆ ਕਰਨ ਦੀ ਸਹੁੰ ਚੁੱਕੀ।