- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਦੇ ਮਾਪਿਆਂ ਅਤੇ ਕੋਚਿੰਗ ਸਟਾਫ਼ ਨੂੰ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਦਾ ਨਤੀਜਾ ਹੈ, ਜੋ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ। ਸਕੂਲ ਪ੍ਰਿੰਸੀਪਲ ਮੈਡਮ ਅਨੀਤਾ ਸਹੂਜਾ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫ਼ਲਤਾ ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਾਤੜਾਂ : ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੇਐੱਸਬੀ ਵਰਲਡ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਜੋਨਲ ਪੱਧਰੀ ਟੇਬਲ ਟੈਨਿਸ ਪ੍ਰਤੀਯੋਗਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਤੀਯੋਗਿਤਾ ਦੌਰਾਨ ਅੰਡਰ-14 ਸਾਲਾ, ਅੰਡਰ-17 ਸਾਲਾਂ ਕੁੜੀਆਂ ਵਰਗ ਵਿੱਚ ਸਕੂਲ ਵਿਦਿਆਰਥਣਾਂ ਨੇ ਪਹਿਲਾ ਅਤੇ ਅੰਡਰ-19 ਸਾਲਾ ਵਰਗ ਕੁੜੀਆਂ ਵਿੱਚ ਤੀਜਾ ਸਥਾਨ ਹਾਸਲ ਕਰਕੇ ਬੇਮਿਸਾਲ ਖੇਡ ਦਾ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਅੰਡਰ-14 ਸਾਲਾ, ਅੰਡਰ-17 ਸਾਲ ਤੇ ਅੰਡਰ-19 ਮੁੰਡਿਆਂ ਦੇ ਤਿੰਨਾਂ ਵਰਗਾਂ ’ਚ ਕੇਐੱਸਬੀ ਵਰਲਡ ਸਕੂਲ ਪਾਤੜਾਂ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।