- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
3-ਡੀ ਮਾਡਲਾਂ ਰਾਹੀਂ ਦੇਸ਼ ਭਗਤੀ ਦਾ ਪ੍ਰਗਟਾਵਾ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਡੀਏਵੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਕਰਾਲਾ ’ਚ ਆਜ਼ਾਦੀ ਦਿਵਸ ਦੇ ਮੌਕੇ ’ਤੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ, ਦੇਸ਼ ਭਗਤੀ ਤੇ ਸਰਗਰਮ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਪ੍ਰੋਗਰਾਮ ’ਚ ਪ੍ਰਿੰਸੀਪਲ ਸ਼ਿਪਰਾ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ। ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਝੰਡਾ ਬਣਾਉਣ, ਬੈਜ, ਥਾਲੀ ਸਜਾਵਟ, ਪੋਸਟਰ, ਲੇਖ ਤੇ ਨਾਅਰਾ ਲਿਖਣ, ਡਿਸਪਲੇ ਬੋਰਡ ਸਜਾਵਟ, ਵਾਲ ਹੈਂਗਿੰਗ ਅਤੇ ਤਿਰੰਗੇ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲਿਆ। ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਝੰਡਾ ਬਣਾਉਣ, 3-ਡੀ ਮਾਡਲ, ਬਿਨਾਂ ਅੱਗ ਦੇ ਖਾਣਾ ਪਕਾਉਣ, ਪੋਸਟਰ, ਲੇਖ ਅਤੇ ਨਾਅਰਾ ਲਿਖਣ ਸਮੇਤ ਹੋਰ ਮੁਕਾਬਲਿਆਂ ’ਚ ਉਤਸ਼ਾਹ ਨਾਲ ਹਿੱਸਾ ਲਿਆ। ਵਿਦਿਆਰਥੀਆਂ ਵੱਲੋਂ ਭਾਰਤੀ ਰਾਸ਼ਟਰੀ ਝੰਡੇ, ਲਾਲ ਕਿਲ੍ਹੇ, ਤਾਜ ਮਹੱਲ ਅਤੇ ਹਵਾ ਮਹੱਲ ਦੇ ਸੁੰਦਰ 3-ਡੀ ਮਾਡਲ ਤਿਆਰ ਕੀਤੇ ਗਏ। ਪੂਰੇ ਸਕੂਲ ’ਚ ਦੇਸ਼ ਭਗਤੀ ਅਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਵਿਚ ਦੇਸ਼ ਭਗਤੀ ਦੇ ਨਾਲ ਕੁਦਰਤ ਅਤੇ ਵਾਤਾਵਰਣ ਦੀ ਸੰਭਾਲ ਦਾ ਸੰਦੇਸ਼ ਵੀ ਦਿੱਤਾ ਗਿਆ। ਪ੍ਰਿੰਸੀਪਲ ਸ਼ਿਪਰਾ ਸ਼ਰਮਾ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।