ਮਾਹਿਰਾਂ ਨੇ ਕੈਂਪ ’ਚ 145 ਮਰੀਜ਼ਾਂ ਦੀਆਂ ਅੱਖਾਂ ਕੀਤੀ ਚੈੱਕ
ਅੱਖਾਂ ਦੀ ਜਾਂਚ ਦਾ ਕੈਂਪ ਲਗਾਇਆ
Publish Date: Sun, 03 May 2026 04:25 PM (IST)
Updated Date: Sun, 03 May 2026 04:26 PM (IST)

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਖਾਂ ਦੀ ਸਿਹਤ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਨੂੰ ਮੁਫ਼ਤ ਅੱਖਾਂ ਦੀ ਜਾਂਚ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪਿੰਡ ਹਿਰਦਾਪੁਰ ਵਿਖੇ ਆਈ ਸਕਰੀਨਿੰਗ ਕੈਂਪ ਲਗਾਇਆ ਗਿਆ। ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਨੇ ਦੱਸਿਆ ਕਿ ਕੈਂਪ ’ਚ ਸਥਾਨਕ ਨਿਵਾਸੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ ਅਤੇ ਲੋਕਾਂ ਨੇ ਮਾਹਿਰ ਡਾਕਟਰਾਂ ਵੱਲੋਂ ਕੀਤੀ ਗਈ ਸੰਪੂਰਨ ਅੱਖਾਂ ਦੀ ਜਾਂਚ ਦਾ ਲਾਭ ਲਿਆ। ਕੈਂਪ ਦੌਰਾਨ ਨਜ਼ਰ ਦੀ ਜਾਂਚ, ਮੋਤੀਆਬਿੰਦ, ਗਲੂਕੋਮਾ ਅਤੇ ਰਿਫਰੈਕਟਿਵ ਗਲਤੀਆਂ ਵਰਗੀਆਂ ਆਮ ਬਿਮਾਰੀਆਂ ਦੀ ਸਕ੍ਰੀਨਿੰਗ ਕੀਤੀ ਗਈ ਅਤੇ ਅੱਖਾਂ ਦੀ ਸੰਭਾਲ ਬਾਰੇ ਸਲਾਹ ਦਿੱਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾ.ਗੁਰਪ੍ਰੀਤ ਨਾਗਰਾ ਨੇ ਦੱਸਿਆ ਕਿ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਅਤੇ ਐਨਕਾਂ ਵੰਡੀਆਂ ਗਈਆਂ। ਡਾ.ਨਾਗਰਾ ਨੇ ਦੱਸਿਆ ਕਿ ਕੈਂਪ ’ਚ 145 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 68 ਦੇ ਲਗਭਗ ਲੋੜਵੰਦਾਂ ਨੂੰ ਐਨਕਾਂ ਵੀ ਵੰਡੀਆਂ ਗਈਆਂ ਅਤੇ 4 ਮਰੀਜ਼ਾਂ ਨੂੰ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਆਉਂਦੇ ਦਿਨਾਂ ਵਿੱਚ ਮਿਤੀ 4 ਮਈ ਨੂੰ ਪਿੰਡ ਅਜਨੌਦਾ ਕਲਾਂ ਵਿਖੇ ਅੱਖਾਂ ਦੀ ਜਾਂਚ ਦਾ ਮੁਫਤ ਵਿਸ਼ੇਸ਼ ਕੈਂਪ ਲੱਗੇਗਾ। ਇਸ ਮੌਕੇ ਅੱਖਾਂ ਦੇ ਮਾਹਿਰ ਡਾ.ਸੰਦੀਪ ਕੌਰ,ਐਮ.ਓ ਡਾ.ਜੈਸਮੀਨ, ਹਰਦੀਪ ਸਿੰਘ, ਜ਼ਿਲ੍ਹਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ, ਸੁਸ਼ਮਾ ਕਾਲੀਆ ਅਪਥੈਲਮਿਕ ਅਫਸਰ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।