- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਰਦ ਕੇਂਦਰ ਦੇ ਅਪ੍ਰੇਟਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ, ਕੀਤੀ ਨਾਅਰੇਬਾਜ਼ੀ

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪਟਿਆਲਾ ਵੱਲੋਂ ਫ਼ਰਦ ਕੇਂਦਰ ਦੇ ਸਾਹਮਣੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਫੂਕਦਿਆਂ ਨਾਅਰੇਬਾਜ਼ੀ ਕੀਤੀ ਗਈ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਕਮਲਦੀਪ ਸ਼ਰਮਾ ਨੇ ਕਿਹਾ ਕਿ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ’ਤੇ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਕੋਠੀ ਦੇ ਘਿਰਾਓ ਸਬੰਧੀ ਤਿਆਰੀਆਂ ਨੂੰ ਲੈ ਕੇ ਇਹ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਮੁੱਖ ਮੰਗ ਹੈ ਕਿ ਆਊਟਸੋਰਸ, ਡੇਲੀਵੇਜ ਅਤੇ ਇਨਲਿਸਟਮੈਂਟ ਕੈਟਾਗਿਰੀਆਂ ’ਚੋਂ ਜਿਨ੍ਹਾਂ ਮੁਲਾਜ਼ਮਾਂ ਨੂੰ ਪ੍ਰਸਤਾਵਿਤ ਬਿੱਲ ’ਚੋਂ ਬਾਹਰ ਰੱਖਿਆ ਗਿਆ ਹੈ, ਉਨ੍ਹਾਂ ਨੂੰ ਵੀ ਬਿੱਲ ਵਿਚ ਸ਼ਾਮਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਹੱਕ ਦਿੱਤੇ ਜਾਣ। ਉਨ੍ਹਾਂ ਕਿਹਾ ਕਿ 12 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਕੋਠੀ ਦੇ ਘਿਰਾਓ ਵਿਚ ਫਰਦ ਕੇਂਦਰ ਕੰਪਿਊਟਰ ਆਪਰੇਟਰ ਐਸੋਸੀਏਸ਼ਨ ਪੰਜਾਬ ਸਮੇਤ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਨਾਲ ਸਬੰਧਤ ਸਮੂਹ ਜਥੇਬੰਦੀਆਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ ਅਤੇ ਸਰਕਾਰ ਤੋਂ ਆਪਣੀਆਂ ਹੱਕੀ ਮੰਗਾਂ ਤੁਰੰਤ ਮੰਨਣ ਦੀ ਮੰਗ ਕੀਤੀ ਜਾਵੇਗੀ।