- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਰਾਲੀ ਦੀ ਸੁਚੱਜੀ ਸੰਭਾਲ ਲਈ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪਰਾਲੀ ਦੀ ਸੁਚੱਜੀ ਸੰਭਾਲ ਅਤੇ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਰੁੜਕੀ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਣਜੋਧ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਅਨੁਰਾਗ ਅੱਤਰੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ, ਇਸ ਨੂੰ ਖੇਤ ਵਿਚ ਹੀ ਮਿਲਾਉਣ ਤੇ ਖੇਤੀਬਾੜੀ ਮਸ਼ੀਨਰੀ ਦੀ ਸਹੀ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਸੰਭਾਲਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਦੇ ਨਾਲ ਵਾਤਾਵਰਣ ਦੀ ਸੁਰੱਖਿਆ ਵਿਚ ਵੀ ਯੋਗਦਾਨ ਪਾਇਆ ਜਾ ਸਕਦਾ ਹੈ।