ਭਾਰਤ ਭੂਸ਼ਣ ਗੋਇਲ, ਸਮਾਣਾ : ਪਿੰਡ ਧੂਹੜੀਆ ਉਗੋਕੇ ਵਿਖੇ ਖੇਤ ਵਿਚ ਫਸਲ ਨੂੰ ਸਪਰੇਅ ਕਰਦੇ ਸਮੇਂ ਦਵਾਈ ਚੜ੍ਹਣ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ। ਸਿਵਲ ਹਸਪਤਾਲ ਸਮਾਣਾ ਵਿਖੇ ਕਿਸਾਨ ਬਲਕਾਰ ਸਿੰਘ (46) ਪੁੱਤਰ ਸਵਰਨ ਸਿੰਘ ਵਾਸੀ ਪਿੰਡ ਧੂਹੜੀਆ ਉਗੋਕੇ ਦਾ ਪੋਸਟਮਾਰਟਮ ਕਰਵਾਉਣ ਆਏ ਬਾਦਸ਼ਾਹਪੁਰ ਪੁਲਿਸ ਚੌਕੀ ਦੇ ਏਐੱਸਆਈ ਲਾਲੀ ਰਾਮ ਨੇ ਦੱਸਿਆ ਕਿ ਮਿ੍ਤਕ ਦੇ ਭਰਾ ਹਰਿੰਦਰ ਸਿੰਘ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਸ਼ਨਿਚਰਵਾਰ ਸ਼ਾਮ ਸਮੇਂ ਉਸ ਦਾ ਭਰਾ ਖੇਤਾਂ ਵਿਚ ਫਸਲ ਨੂੰ ਕੀਟਨਾਸ਼ਕ ਦੀ ਸਪਰੇਅ ਕਰ ਰਿਹਾ ਸੀ ਕਿ ਇਸ ਦੌਰਾਨ ਦਵਾਈ ਚੜ੍ਹਣ ਕਾਰਨ ਉਹ ਬੇਹੋਸ਼ ਹੋ ਗਿਆ। ਉਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਸ ਤੋਂ ਬਾਅਦ ਉਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਲਾਲੀ ਰਾਮ ਨੇ ਦੱਸਿਆ ਨੇ ਮਿ੍ਤਕ ਦੇ ਭਰਾ ਦੇ ਬਿਆਨਾਂ ਤੇ ਮਾਮਲੇ ਵਿਚ ਧਾਰਾ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਪਰਿਵਾਰ ਹਵਾਲੇ ਕਰ ਦਿੱਤੀ ਹੈ।