
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨ ਜਥੇਬੰਦੀਆਂ ਰੋਸ ਮਾਰਚ ਦੇ ਵਿੱਚ ਸ਼ਾਮਿਲ ਹੋਣ ਲਈ ਹੋਏ ਰਵਾਨਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਰਾਜਪੁਰਾ ਦੇ ਗੁਰਦੁਆਰਾ ਸ਼ਹੀਦ ਭਾਈ ਸੁੱਖਾ ਸਿੰਘ ਨੀਲਪੁਰ ਤੋਂ ਵੱਡੀ ਗਿਣਤੀ ’ਚ ਆਜ਼ਾਦੀ ਦਿਹਾੜੇ ਮੌਕੇ ਕਿਸਾਨ ਜਥੇਬੰਦੀਆਂ, ਰਾਜਸੀ ਆਗੂਆਂ ਦਾ ਜਥਾ ਮੋਹਾਲੀ ਵਿਖੇ ਚੱਲ ਰਹੇ ਕੌਮੀ ਇਨਸਾਫ ਮੋਰਚੇ ’ਚ ਸ਼ਾਮਲ ਹੋਣ ਦੇ ਲਈ ਰਵਾਨਾ ਹੋਇਆ। ਜਿਸ ਦੀ ਅਗਵਾਈ ਸੰਯੁਕਤ ਰੂਪ ਵਿਚ ਮਨਜੀਤ ਸਿੰਘ ਸਾਬਕਾ ਸਰਪੰਚ ਖਲਾਸਪੁਰ ਤੇ ਉਕਸੀ ਦੀ ਸੰਗਤ ਵਲੋਂ ਕੀਤੀ ਗਈ। ਇਸ ਜਥੇ ਵਿਚ ਕਿਸਾਨ ਆਗੂ ਗੋਬਿੰਦਰ ਸਿੰਘ ਸਰਵਾਰਾ, ਗੁਰਵਿੰਦਰ ਸਿੰਘ ਭਟੇਜਾ ਕਲੌਨੀ, ਹਰਜਿੰਦਰ ਸਿੰਘ, ਬਲਜੀਤ ਸਿੰਘ, ਜਰਨੈਲ ਸਿੰਘ, ਜੰਗ ਸਿੰਘ, ਨੱਥਾ ਸਿੰਘ, ਸਾਰੇ ਨੀਲਪੁਰ ਵਾਸੀ, ਕਮਲਪ੍ਰੀਤ ਸਿੰਘ ਧਮੋਲੀ, ਹਰਬੰਸ ਸਿੰਘ ਲੰਬੜਦਾਰ ਖਲਾਸਪੁਰ ਤੇ ਸਾਥੀ ਕਿਸਾਨ, ਯਾਮੀਨ ਖਾਨ ਕਾਮੀ ਕਲਾਂ, ਦਵਿੰਦਰ ਸਿੰਘ ਹਰਿਆਉ, ਮਹਿੰਦਰ ਸਿੰਘ, ਸੁਖਦੇਵ ਸਿੰਘ ਤੇ ਸਾਥੀ ਬਖਸ਼ੀ ਵਾਲ, ਨਰਿੰਦਰ ਸਿੰਘ ਨਿੰਦਾ ਭੱਪਲ, ਯੂਥ ਅਮਰਜੀਤ ਸਿੰਘ, ਸੁਖਵਿੰਦਰ ਸਿੰਘ ਛਲੇੜੀ ਕਲਾਂ ਨੇ ਦੱਸਿਆ ਕਿ ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਤੋਂ ਮੋਹਾਲੀ ਵਿਖੇ ਕੌਮੀ ਇਨਸਾਫ ਮੋਰਚੇ ਵੱਲੋਂ ਆਪਣੀਆਂ ਹੱਕੀ ਮੰਗਾਂ ਦੇ ਸਬੰਧ ’ਚ ਧਰਨਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਲੋਂ ਜਥੇਬੰਦੀ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਜਿਸ ਦੇ ਚਲਦਿਆਂ ਵੱਖ-ਵੱਖ ਕਿਸਾਨ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਰਾਜਸੀ ਆਗੂਆਂ ਤੋਂ ਇਲਾਵਾ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਬਹਿਰੂ ਵਲੋਂ ਇਕ ਸ਼ਾਂਤਮਈ ਰੋਸ ਮਾਰਚ ਪੰਜਾਬ ਗਵਰਨਰ ਹਾਊਸ ਤੱਕ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਸਿੱਖ ਕੌਮ ਦੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ। ਇਸ ਮੌਕੇ ਜਥੇ ਵੱਲੋਂ ਰਵਾਨਾ ਹੋਣ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਵੀ ਕੀਤੀ ਗਈ।