- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਸਪਲਾਈ ਤੋਂ ਭੜਕੇ ਕਿਸਾਨ, ਪਾਵਰਕੌਮ ਖ਼ਿਲਾਫ਼ ਨਾਅਰੇਬਾਜ਼ੀ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਸਪਲਾਈ ਨਾ ਮਿਲਣ ਤੋਂ ਭੜਕੇ ਕਿਸਾਨਾਂ ਨੇ ਪਾਵਰਕਾਮ ਦੇ ਬਨੂੜ ਸਥਿਤ ਦਫ਼ਤਰ ਅੱਗੇ ਸੂਬਾ ਸਰਕਾਰ ਅਤੇ ਪਾਵਰਕਾਮ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਜਸਵੀਰ ਸਿੰਘ ਖਲੋਰ, ਲਾਭ ਸਿੰਘ, ਗੁਰਜੋਤ ਸਿੰਘ, ਜੋਗਿੰਦਰ ਸਿੰਘ, ਲਾਲੀ, ਨਿਰਮੈਲ ਸਿੰਘ, ਸਰਪੰਚ ਗੁਰਬਚਨ ਸਿੰਘ ਪ੍ਰੇਮਗੜ, ਸੁਰਿੰਦਰ ਸਿੰਘ ਛਿੰਦਾ ਬਨੂੜ, ਗੁਰਪ੍ਰੀਤ ਸਿੰਘ ਸੇਖਣ ਮਾਜਰਾ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਤੇ ਸਰਕਾਰ ਦੇ ਨੁਮਾਇਦਿਆਂ ਵੱਲੋਂ ਰੋਜ਼ਾਨਾ ਸੂਬੇ ਦੇ ਕਿਸਾਨਾਂ ਨੂੰ ਖੇਤੀਬਾੜੀ ਲਈ ਅੱਠ ਘੰਟੇ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਪਿਛਲੇ ਕਈ ਦਿਨਾਂ ਤੋਂ ਖੇਤੀਬਾੜੀ ਲਈ ਕੇਵਲ ਤਿੰਨ ਤੋਂ ਚਾਰ ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਕਾਰਨ ਕਿਸਾਨਾਂ ਦੀਆਂ ਫਸਲਾਂ ਸੁੱਕਣ ਲੱਗ ਪਈਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਘੱਟ ਸਪਲਾਈ ਮਿਲ ਰਹੀ ਹੈ ਜੋ ਅਤੇ ਬਾਰਸ਼ ਨਾ ਹੋਣ ਕਾਰਨ ਪਹਿਲਾਂ ਹੀ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਸੂਬਾ ਸਰਕਾਰ ਅਤੇ ਪਾਵਰਕੌਮ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਕਿਸਾਨਾਂ ਨੂੰ ਪੂਰੀ ਅੱਠ ਘੰਟੇ ਨਿਰੰਤਰ ਬਿਜਲੀ ਦੀ ਸਪਲਾਈ ਨਾ ਦਿੱਤੀ ਗਈ ਤਾਂ ਚਾਰ ਸਤੰਬਰ ਨੂੰ ਬਨੂੜ ਬੈਰੀਅਰ ਤੇ ਆਵਾਜਾਈ ਠੱਪ ਕਰਕੇ ਰੋਸ ਮੁਜ਼ਹਾਰਾ ਕੀਤਾ ਜਾਵੇਗਾ। ਇਸ ਮੌਕੇ ਇਕੱਤਰ ਹੋਏ ਕਿਸਾਨਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪਾਵਰਕੌਮ ਦੇ ਅਧਿਕਾਰੀਆਂ ਖਿਲਾਫ ਨਾਅਰੇਬਾਜ਼ੀ ਕੀਤੀ।