
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਆਪਣੇ ਪੱਧਰ 'ਤੇ ਐੱਮ.ਐੱਸ.ਪੀ. ਤੋਂ ਉੱਪਰ ਲਾਹੇਵੰਦ ਮੁੱਲ 'ਤੇ ਖ਼ਰੀਦ ਯਕੀਨੀ ਬਣਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਲੁੱਟ ਦਾ ਸਾਹਮਣਾ ਨਾ ਕਰਨਾ ਪਵੇ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ। ਅੱਜ ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਦੇ ਸੱਦੇ 'ਤੇ 31 ਅਗਸਤ ਨੂੰ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਦੇ ਸਾਹਮਣੇ ਇੱਕ-ਰੋਜ਼ਾ ਮੋਰਚਾ ਲਾਇਆ ਗਿਆ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਡੀਸੀ ਦਫ਼ਤਰ ਸਾਹਮਣੇ ਇਕ ਸੜਕ ਧਰਨਾ ਦੇਕੇ ਆਵਾਜਾਈ ਠੱਪ ਕਰ ਦਿੱਤੀ ਹੈ।
ਮੋਰਚੇ ਵਿੱਚ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।
ਕਿਸਾਨ ਮਜ਼ਦੂਰ ਮੋਰਚਾ ਚੈਪਟਰ ਪੰਜਾਬ ਨੇ ਕਿਹਾ ਕਿ ਪੰਜਾਬ ਦੀ ਖੇਤੀ, ਪਾਣੀ, ਜ਼ਮੀਨ, ਰੁਜ਼ਗਾਰ ਅਤੇ ਪੇਂਡੂ ਆਰਥਿਕਤਾ ਨਾਲ ਜੁੜੇ ਗੰਭੀਰ ਮੁੱਦਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰਾਂ ਅਜਿਹੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਦਾ ਸਭ ਤੋਂ ਵੱਧ ਅਸਰ ਕਿਸਾਨਾਂ, ਮਜ਼ਦੂਰਾਂ ਅਤੇ ਪੇਂਡੂ ਲੋਕਾਂ 'ਤੇ ਪੈ ਰਿਹਾ ਹੈ। ਇਸ ਲਈ 31 ਅਗਸਤ ਦੇ ਮੋਰਚੇ ਰਾਹੀਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਅੱਗੇ ਹੇਠ ਲਿਖੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਰੱਖੀਆਂ ਜਾ ਰਹੀਆਂ ਹਨ।
ਕਿਸਾਨਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਬਾਸਮਤੀ, ਮੱਕੀ, ਮੂੰਗੀ, ਸਰ੍ਹੋਂ ਅਤੇ ਆਲੂ ਦੀ ਫ਼ਸਲ ਦੀ ਆਪਣੇ ਪੱਧਰ 'ਤੇ ਐੱਮ.ਐੱਸ.ਪੀ. ਤੋਂ ਉੱਪਰ ਲਾਹੇਵੰਦ ਮੁੱਲ 'ਤੇ ਖ਼ਰੀਦ ਯਕੀਨੀ ਬਣਾਵੇ, ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਲੁੱਟ ਦਾ ਸਾਹਮਣਾ ਨਾ ਕਰਨਾ ਪਵੇ।ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ਼ ਕੀਤਾ ਜਾਵੇ। ਕਰਜ਼ੇ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਸਮੇਤ ਹੋਰ ਮੰਗਾਂ ਹਨ।