ਕਿਸਾਨਾਂ ਨੇ ਨੈਸ਼ਨਲ ਹਾਈਵੇਅ ’ਤੇ ਪਰਚੀ ਮੁਕਤ ਕੀਤਾ ਟੋਲ
ਕਿਸਾਨਾਂ ਨੇ ਨੈਸ਼ਨਲ ਹਾਈਵੇਅ 'ਤੇ ਪਰਚੀ ਮੁਕਤ ਕੀਤਾ ਟੋਲ
Publish Date: Fri, 27 Feb 2026 06:03 PM (IST)
Updated Date: Sat, 28 Feb 2026 04:02 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਤੇ ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਕਿਸਾਨਾਂ ਵੱਲੋਂ ਚੰਡੀਗੜ੍ਹ ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪੈਂਦੇ ਕਾਲਾਝਾੜ ਟੋਲ ਪਲਾਜ਼ਾ ਨੂੰ 4 ਘੰਟਿਆਂ ਲਈ ਪਰਚੀ ਮੁਕਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ, ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ, ਜ਼ਿਲ੍ਹਾ ਕਨਵੀਨਰ ਗੁਰਬਖ਼ਸ਼ੀਸ਼ ਸਿੰਘ ਬਾਲਦ ਕਲਾਂ, ਭਾਰਤੀ ਕਿਸਾਨ ਯੂਨੀਅਨ ਆਜ਼ਾਦ ਦੇ ਆਗੂ ਗੁਰਦੇਵ ਸਿੰਘ ਗੱਜੂਮਾਜਰਾ ਤੇ ਪਰਵਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਭਾਈ ਗੁਰਜੀਤ ਸਿੰਘ ਫੌ਼ਜੀ ਪਿਛਲੇ ਸਮਾਣਾ ਵਿਖੇ ਉੱਚੇ ਟਾਵਰ ’ਤੇ ਬੈਠ ਕੇ ਬੇਅਦਬੀ ਰੋਕੂ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਪਰ ਸਾਢੇ 7 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਕਾਨੂੰਨ ਨਹੀਂ ਬਣਾਇਆ ਗਿਆ, ਜੋ ਕਿ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਜੇਕਰ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਇਸ ਸਬੰਧੀ ਸੰਘਰਸ਼ ਕਰਨਾ ਸ਼ੁਰੂ ਕੀਤਾ ਤਾਂ ਪੰਜਾਬ ਸਰਕਾਰ ਵੱਲੋਂ ਪੁਲਿਸ ਬਲ ਦੇ ਸਹਿਯੋਗ ਨਾਲ ਉਨ੍ਹਾਂ ’ਤੇ ਤਸ਼ੱਦਦ ਕਰ ਕੇ ਜੇਲ੍ਹਾਂ ਵਿਚ ਡੱਕਿਆ ਗਿਆ। ਉਨ੍ਹਾਂ ਕਿਹਾ ਕਿ ਇਸ ਤਸ਼ੱਦਦ ਦੇ ਵਿਰੋਧ ’ਚ ਕਿਸਾਨਾਂ ਵੱਲੋਂ 4 ਘੰਟੇ ਲਈ ਟੋਲ ਮੁਕਤ ਕਰ ਕੇ ਪੰਜਾਬ ਸਰਕਾਰ ਨੂੰ ਸਰਬ ਧਰਮ ਬੇਅਦਬੀ ਰੋਕੂ ਕਾਨੂੰਨ ਬਣਾਉਣ ਤੇ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਕੇਵਲ ਸਿੰਘ ਜਵੰਧਾ, ਕਰਮਜੀਤ ਸਿੰਘ ਬਾਲਦ ਕਲਾਂ, ਪਰਮਜੀਤ ਸਿੰਘ ਗੁਰਦਾਸਪੁਰਾ, ਜਸਵੰਤ ਸਿੰਘ, ਚਮਕੌਰ ਸਿੰਘ ਭੇਡਪੁਰਾ, ਰਾਮਫਲ ਸਿੰਘ ਝਲੂਰ, ਜਗਮੇਲ ਸਿੰਘ ਬੰਮਣਾ, ਤਰਸੇਮ ਸਿੰਘ ਅਕਬਰਪੁਰ, ਕਰਮ ਸਿੰਘ ਨਮੋਲ, ਜਤਿੰਦਰ ਸਿੰਘ ਝਲੂਰ, ਕੁਲਵੰਤ ਸਿੰਘ ਉਭਿਆ, ਹਰਬੰਸ ਸਿੰਘ, ਬਲਕਾਰ ਸਿੰਘ ਤਰੌੜਾ ਤੇ ਕਸ਼ਮੀਰ ਸਿੰਘ ਉਗਰਾਹਾਂ ਹਾਜ਼ਰ ਸਨ।