- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੁੱਕੜ ਨਾਟਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਕੀਤਾ ਜਾਗਰੂਕ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਘਨੌਰ ਡਾ. ਰਣਜੋਧ ਸਿੰਘ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਅਨਾਜ ਮੰਡੀ ਮੰਡੋਲੀ, ਅਨਾਜ ਮੰਡੀ ਘਨੌਰ ਤੇ ਪਿੰਡ ਸੀਲ ਵਿਖੇ ਨੁੱਕੜ ਨਾਟਕ ਕਰਵਾਏ ਗਏ। ਇਨ੍ਹਾਂ ਨਾਟਕਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਨਾਲ ਹਵਾ ਪ੍ਰਦੂਸ਼ਣ ਘਟਾਉਣ ਦੇ ਨਾਲ-ਨਾਲ ਜ਼ਮੀਨ ਦੀ ਸਿਹਤ ਵੀ ਬਰਕਰਾਰ ਰੱਖੀ ਜਾ ਸਕਦੀ ਹੈ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ, ਖੇਤੀਬਾੜੀ ਵਿਸਥਾਰ ਅਫ਼ਸਰ ਮਨਪ੍ਰੀਤ ਸਿੰਘ, ਖੇਤੀਬਾੜੀ ਉਪ ਨਿਰੀਖਕ ਬਲਜਿੰਦਰ ਸਿੰਘ ਅਤੇ ਸਰਬਜੀਤ ਸਿੰਘ ਤੇ ਪਲਵਿੰਦਰ ਸਿੰਘ ਮੌਜੂਦ ਰਹੇ।