- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਰੇ ਗੇਟ ਬੰਦ ਕਰਕੇ ਨਾਅਰੇਬਾਜੀ

ਗੁਲਸ਼ਨ ਸ਼ਰਮਾ, ਪੰਜਾਬੀ ਜਾਗਰਣ, ਪਟਿਆਲਾ : ਕਿਸਾਨ ਮੋਰਚੇ ਦੇ 10ਵੇਂ ਦਿਨ ਵੀ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਰਕਾਰ ਵੱਲੋਂ ਮੰਗਾਂ ਦਾ ਹੱਲ ਨਾ ਕਰਨ ’ਤੇ ਭੜਕੇ ਕਿਸਾਨਾਂ ਵੱਲੋਂ ਮਿੰਨੀ ਸਕੱਤਰੇਤ ਦੇ ਏ, ਬੀ, ਸੀ ਅਤੇ ਡੀ—ਬਲਾਕ ਸਮੇਤ ਐੱਸਐੱਸਪੀ ਦਫ਼ਤਰ ਦਾ ਮੁੱਖ ਗੇਟ ਵੀ ਬੰਦ ਕਰਕੇ ਨਾਅਰੇਬਾਜ਼ੀ ਕੀਤੀ ਗਈ। ਗੇਟਾਂ ਦੇ ਬੰਦ ਹੋਣ ਕਾਰਨ ਮਿੰਨੀ ਸਕੱਤਰੇਤ ਵਿਖੇ ਸਥਿਤ ਦਫ਼ਤਰਾਂ ’ਚ ਜਾਣ—ਆਉਣ ਵਾਲੇ ਮੁਲਾਜ਼ਮਾਂ ਅਤੇ ਆਮ ਜਨਤਾ ਨੂੰ ਪਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਡਿਪਟੀ ਕਮਿਸ਼ਨਰ ਤੇ ਸਰਕਾਰ ਵੱਲੋਂ ਸਾਡੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆਂ ਕੀਤਾ ਜਾ ਰਿਹਾ ਹੈ, ਜਦੋਂ ਕਿ ਜਥੇਬੰਦੀ ਮੰਗਾਂ ਨੂੰ ਮਨਵਾਉਣ ਦੀ ਖਾਤਰ ਪਿਛਲੇ 10 ਦਿਨਾਂ ਤੋਂ ਡੀਸੀ ਦਫ਼ਤਰ ਸਾਹਮਣੇ ਸੜਕ ’ਤੇ ਪੱਕਾ ਮੋਰਚਾ ਲਾਈਂ ਬੈਠੀ ਹੈ, ਪਰ ਸਰਕਾਰ ਦੇ ਕੰਨਾਂ ’ਤੇ ਹਾਲੇ ਤੱਕ ਜੂੰ ਨਹੀਂ ਸਰਕੀ। ਇਸ ਮੌਕੇ ਸੰਬੋਧਨ ਕਰਨ ਵਾਲੇ ਕਿਸਾਨ ਆਗੂਆਂ ’ਚ ਸੂਬਾ ਪ੍ਰਚਾਰ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜਗਦੀਪ ਸਿੰਘ ਛੰਨਾ, ਜ਼ਿਲ੍ਹਾ ਜਨਰਲ ਸਕੱਤਰ ਸੁਖਮਿੰਦਰ ਸਿੰਘ ਬਾਰਨ, ਭਰਪੂਰ ਸਿੰਘ ਗਾਜੇਵਾਸ, ਅਵਤਾਰ ਸਿੰਘ ਬੁਰੜ, ਜ਼ਿਲ੍ਹਾ ਖ਼ਜ਼ਾਨਚੀ ਜਗਮੇਲ ਸਿੰਘ ਗਾਜੇਵਾਸ, ਹਰਦੀਪ ਸਿੰਘ ਡਰੋਲੀ ਆਦਿ ਹਾਜ਼ਰ ਸਨ।