- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਸ਼ਾਸਨ ਅਤੇ ਸਰਕਾਰ ਦੇ ਸਾਹਮਣੇ ਆਵਾਜ਼ ਉਠਾ ਰਹੇ ਹਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੀਤਾ ਜਾ ਰਿਹਾ। ਇਸੇ ਦੇ ਚਲਦਿਆਂ ਉਨ੍ਹਾਂ ਨੇ ਧਰਨਾ ਜਾਰੀ ਰੱਖਣ ਦਾ ਫੈਸਲਾ ਲਿਆ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਅੰਦੋਲਨ ਜਾਰੀ ਰਹੇਗਾ।

ਸਟਾਫ ਰਿਪੋਰਟਰ, ਪਟਿਆਲਾ : ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਵੱਲੋ ਦਿੱਤੇ ਸੱਦੇ ਦੇ ਤਹਿਤ ਕਿਸਾਨਾਂ ਨੇ ਸੋਮਵਾਰ ਨੂੰ ਮਿੱਨੀਸਕੱਤਰੇਤ ਦੇ ਬਾਹਰ ਧਰਨਾ ਪ੍ਰਦਰਸਨ ਸ਼ੁਰੂ ਕਰ ਦਿੱਤਾ ਹੈ। ਧਰਨੇ ਦੌਰਾਨ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਸਾਰੇ ਗੇਟ ਬੰਦ ਕਰ ਦਿੱਤੇ। ਇਸ ਦੌਰਾਨ ਡੀਸੀ ਦਫ਼ਤਰ ਦੇ ਮੁੱਖ ਗੇਟ ਨੂੰ ਬੰਦ ਕਰਨ ਨੂੰ ਲੈ ਕੇ ਕਿਸਾਨ ਅਤੇ ਪੁਲਿਸ ਕਰਮਚਾਰੀ ਆਪਸ ਵਿੱਚ ਉਲਝ ਪਏ। ਕਿਸਾਨਾਂ ਨੇ ਗੇਟ ਬੰਦ ਕਰਨ ਦੀ ਕੋਸ਼ਿਸ਼ ਕੀਤੀ, ਜਦਕਿ ਪੁਲਿਸ ਕਰਮਚਾਰੀਆਂ ਨੇ ਗੇਟ ਖੋਲ੍ਹਣ ਲਈ ਕਾਫ਼ੀ ਮਸ਼ੱਕਤ ਕੀਤੀ ਪ੍ਰੰਤੂ ਕਿਸਾਨਾੰ ਨੇ ਸੈਕਟਰੀਏਟ ਦੇ ਸਾਰੇ ਗੇਟ ਬੰਦ ਕਰਕੇ ਧਰਨਾ ਪ੍ਰਦਰਸ਼ਨ ਸੁਰੂ ਕਰ ਦਿੱਤਾ ਗਿਆ।