- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨਾਂ ਦਾ ਬਿਜਲੀ ਡਵੀਜਨ ਦਫ਼ਤਰ ਬਾਹਰ ਪ੍ਰਦਰਸ਼ਨ

ਐਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਾਵਰਕਾਮ ਦੀਆਂ ਡਿਵੀਜ਼ਨਾਂ ਦੇ ਬਾਹਰ ਪੂਰੇ ਪੰਜਾਬ ਸੂਬੇ ਅੰਦਰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਦੇ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਰਾਜਪੁਰਾ ’ਚ ਵੀ ਸੰਯੁਕਤ ਕਿਸਾਨ ਮੋਰਚੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰਾਜਪੁਰਾ ਪਾਵਰ ਕਾਮ ਦੇ ਡਵੀਜਨ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨ ਆਗੂਆਂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਸਰਕਾਰ ਵੱਲੋਂ ਵੱਡੇ—ਵੱਡੇ ਦਾਅਵੇ ਕੀਤੇ ਜਾ ਰਹੇ ਹਨ ਕਿ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ’ਚ ਨਿਰਵਿਘਨ ਬਿਜਲੀ ਦਿੱਤੀ ਗਈ ਅਤੇ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਿੰਡਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਦੇ ਵਿਚ ਲੰਮੇ-ਲੰਮੇ ਕੱਟ ਲਗਾਏ ਰਹੇ ਹਨ ਉੱਥੇ ਹੀ ਖੇਤਾਂ ਨੂੰ ਮਿਲਣ ਵਾਲੇ ਸਪਲਾਈ ’ਚ ਵੀ ਲਗਾਤਾਰ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਫ਼ਸਲ ਪੱਕ ਕੇ ਤਿਆਰ ਹੋ ਚੁੱਕੀ ਹੈ ਅਤੇ ਆਖ਼ਰੀ ਵਾਰੀ ਫ਼ਸਲ ਨੂੰ ਪਾਣੀ ਦੀ ਲੋੜ ਹੁੰਦੀ ਹੈ ਪਰ ਰੋਜ਼ਾਨਾ ਲੱਗ ਰਹੇ ਕੱਟਾਂ ਕਾਰਨ ਫ਼ਸਲ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਨੂੰ ਮਿਲਣ ਵਾਲੀ ਬਿਜਲੀ ਸਪਲਾਈ ਸੁਚਾਰੂ ਢੰਗ ਦੇ ਨਾਲ ਨਹੀਂ ਦਿੱਤੀ ਜਾਂਦੀ ਤਾਂ ਇਹ ਵਿਰੋਧ ਪ੍ਰਦਸ਼ਨ ਹੋਰ ਤੇਜ ਕਰਕੇ ਬਿਜਲੀ ਬੋਰਡ ਦਫਤਰਾਂ ਤੋਂ ਨਿਕਲ ਕੇ ਪੂਰੇ ਪੰਜਾਬ ਭਰ ਦੇ ਵਿਚ ਲੈ ਕੇ ਜਾਵਾਂਗੇ।