ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜ਼ੀ
ਕਿਸਾਨਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਕੀਤੀ ਨਾਅਰੇਬਾਜ਼ੀ
Publish Date: Tue, 24 Mar 2026 04:19 PM (IST)
Updated Date: Wed, 25 Mar 2026 03:59 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਆਜ਼ਾਦ) ਵੱਲੋਂ ਪਿੰਡ ਹਰੀਗੜ੍ਹ ਵਿਖੇ ਪੰਜਾਬ ਸਰਕਾਰ ਦਾ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ। ਕਿਉਂਕਿ ਇਥੋਂ ਦਾ ਮੁੱਖ ਮੰਤਰੀ ਜਿੱਥੇ ਆਪਣੇ ਆਪ ਨੂੰ ਕਿਸਾਨ ਮਜ਼ਦੂਰ ਪਰਿਵਾਰ ਚੋਂ ਹੋਣ ਕਰਕੇ ਹਰੇਕ ਸਟੇਜ ਤੇ ਕਹਿੰਦਾ ਹੈ ਕਿ ਮੈਨੂੰ ਪਤਾ ਕਿਸਾਨੀ ਕੀ ਹੁੰਦੀ ਹੈ ਅਤੇ ਜੋ ਸੱਤਾ ਚ ਆਉਣ ਤੋਂ ਪਹਿਲਾਂ ਕਹਿੰਦੇ ਸੀ ਕਿ ਮੰਤਰੀਆਂ ਨੂੰ ਇਹਨਾਂ ਲੀਡਰਾਂ ਨੂੰ ਸਵਾਲ ਪੁੱਛਿਆ ਕਰੋ ਤਾਂ ਹੁਣ ਜੇਕਰ ਅੱਜ ਪੰਜਾਬ ਦੇ ਲੋਕ ਇਹਨਾਂ ਮੰਤਰੀਆਂ ਤੋਂ ਇੱਥੋਂ ਦੇ ਮੁੱਖ ਮੰਤਰੀ ਨੂੰ ਸ਼ਾਂਤਮਈ ਤਰੀਕੇ ਨਾਲ ਸਵਾਲ ਪੁੱਛਣ ਜਾਂਦੇ ਹਨ ਤਾਂ ਇਹਨਾਂ ਨੂੰ ਕਿਹੜੀ ਗੱਲ ਦਾ ਡਰ ਹੈ ਕਿ ਸਵਾਲਾਂ ਤੋਂ ਭੱਜਦੇ ਹਨ। ਜਿਸ ਤਰਾਂ ਅੱਜ ਵੀ ਅੰਮ੍ਰਿਤਸਰ ਵਿਖੇ ਚੱਲ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੱਕੇ ਮੋਰਚੇ ਵਿੱਚੋਂ ਜਿੱਥੇ ਪੁਲਿਸ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਹੁਕਮ ਤੇ ਸਵੇਰੇ 4 ਵਜੇ ਹਮਲਾ ਕਰਕੇ ਸੁੱਤੇ ਪਏ ਕਿਸਾਨ ਲੀਡਰਾਂ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਕਿਸਾਨ ਮਜ਼ਦੂਰਾਂ ਉੱਪਰ ਲਾਠੀ ਚਾਰਜ ਕੀਤਾ ਹੈ ਉਹ ਬਹੁਤ ਹੀ ਘਟੀਆ ਅਤੇ ਨਿੰਦਣਯੋਗ ਕਰਤੂਤ ਇੱਥੋਂ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਹੈ। ਜਿਸ ਦੇ ਵਿਰੋਧ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਪੰਜਾਬ ਦੇ ਪਿੰਡਾਂ ਪਿੰਡਾਂ ਵਿੱਚ ਮੁੱਖ ਮੰਤਰੀ ਦੇ ਪੁਤਲੇ ਸਾੜੇ ਜਾਣਗੇ ਅਤੇ ਜੇਕਰ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾ ਨਾ ਕੀਤਾ ਗਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਸਿੰਘ ਹਨੀ, ਜਸਪ੍ਰੀਤ ਸਿੰਘ, ਬਾਬੂ ਸਤਪਾਲ ਸਿੰਘ ਸੱਤੀ, ਬਲਵਿੰਦਰ ਸਿੰਘ, ਨਿਰਮਲ ਸਿੰਘ, ਨਿਰਮਲ ਸਿੰਘ , ਜੰਗੀ ਸਿੰਘ, ਜੈਲੀ ਸਿੰਘ ਗੁਰਵਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।