- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਖ੍ਰੀਦ ਬੰਦ ਕਰਨ ਦੇ ਵਿਰੋਧ ’ਚ ਕਿਸਾਨਾਂ ਵੱਲੋਂ ਐਸ.ਡੀ.ਐਮ. ਦੁਧਨਸਾਧਾਂ ਦਫਤਰ ਮੂਹਰੇ ਦਿੱਤਾ ਧਰਨਾ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ :ਪੰਜਾਬ ਸਰਕਾਰ ਵੱਲੋਂ ਝੋਨੇ ਦਾ ਖਰੀਦ ਟੀਚਾ ਨਿਰਧਾਰਿਤ ਕਰਵਾ ਕੇ ਜੋ ਖਰੀਦ ਏਜੰਸੀਆਂ ਰਾਹੀਂ ਦੇਵੀਗਡ਼੍ਹ ਇਲਾਕੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਖਰੀਦ ਰੁਕਵਾਈ ਹੈ, ਉਸ ਦੇ ਵਿਰੋਧ ਵਿਚ ਕਈ ਕਿਸਾਨ ਜਥੇਬੰਦੀਆਂ ਜਿਨ੍ਹਾਂ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ, ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਕ੍ਰਾਂਤੀ ਕਾਰੀ ਯੂਨੀਅਨ ਦੇ ਬਲਾਕ ਭੁਨਰਹੇਡ਼ੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ, ਬੀਕੇਯੂ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਖੇਡ਼ੀ ਰਾਜੂ ਤੇ ਕਿਸਾਨ ਮਜ਼ਦੂਰ ਏਕਤਾ ਦੇ ਆਗੂ ਕਾਮ. ਰਮੇਸ਼ ਸਿੰਘ ਅਜ਼ਾਦ ਦੀ ਅਗਵਾਈ ਵਿਚ ਐੱਸਡੀਐੱਮ ਦੁੱਧਨਸਾਧਾਂ ਦੇ ਦਫਤਰ ਵਿਖੇ ਧਰਨਾ ਦਿੱਤਾ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਐੱਸਡੀਐੱਮ ਹਰਜੋਤ ਕੌਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਇਸ ਮੌਕੇ ਵੱਖ ਵੱਖ ਯੂਨੀਅਨਾਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਕੇਂਦਰ ਸਰਕਾਰ ਦੇ ਕਹਿਣ ਤੇ ਝੋਨੇ ਦਾ ਖ੍ਰੀਦ ਟੀਚਾ ਨਿਰਧਾਰਿਤ ਕਰਕੇ ਖਰੀਦ ਏਜੰਸੀਆਂ ਰਾਹੀਂ ਵੱਖ ਵੱਖ ਅਨਾਜ ਮੰਡੀਆਂ ’ਚੋਂ ਝੋਨੇ ਦੀ ਖਰੀਦ ਬੰਦ ਕਰ ਦਿੱਤੀ ਹੈ, ਜਿਸ ਕਾਰਨ ਕਿਸਾਨਾਂ ’ਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸਾਨਾਂ ਦਾ ਝੋਨਾਂ ਨਾ ਖਰੀਦਿਆ ਗਿਆ ਤਾਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ।