- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
2 ਜੂਨ ਨੂੰ ਕਿਸਾਨ ਡੀਸੀ ਦਫਤਰ ਅੱਗੇ ਦੇਣਗੇ ਧਰਨਾ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਬਲਾਕ ਦਿੜ੍ਹਬਾ ਦੀ ਮੀਟਿੰਗ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਤੇ ਹਰਬੰਸ ਸਿੰਘ ਦਿੜ੍ਹਬਾ ਦੀ ਅਗਵਾਈ ਹੇਠ ਗੁਰੂਦੁਆਰਾ ਬਾਬਾ ਬੈਰਸੀਆਣਾ ਸਾਹਿਬ ਦਿੜ੍ਹਬਾ ਵਿਖੇ ਕੀਤੀ ਗਈ। ਇਸ ਮੀਟਿੰਗ ’ਚ ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਮਹਿਲਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਆਗੂਆਂ ਨੇ ਕਿਹਾ ਕਿ 2 ਜੂਨ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਦੇ ਸਾਰੇ ਡੀਸੀ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਕਿਉਂਕਿ ਇਸ ਤਰੀਕੇ ਨਾਲ ਪਿਛਲੇ 10 ਦਿਨਾਂ ’ਚ ਵੱਡੀਆਂ ਕਾਰਪੋਰੇਟ ਸਰਮਾਏਦਾਰ ਤੇਲ ਕੰਪਨੀਆਂ ਨੂੰ ਮੁਨਾਫਾ ਦੇਣ ਦੀ ਨੀਅਤ ਨਾਲ ਸਰਕਾਰ ਨੇ ਡੀਜ਼ਲ ਤੇ ਪੈਟਰੋਲ ਦੇ 8 ਰੁਪਏ ਰੇਟ ਵਧਾ ਕੇ ਕਿਸਾਨਾਂ ਦਾ ਤੇ ਆਮ ਜਨਤਾ ਦਾ ਲੱਕ ਤੋੜ ਦਿੱਤਾ ਹੈ ਤੇ ਕਿਸਾਨਾਂ ਦੀ ਫ਼ਸਲ ਝੋਨੇ ਦਾ ਰੇਟ ਮਾਹਿਜ 72 ਪੈਸੇ ਪ੍ਰਤੀ ਕਿੱਲੋ ਦੇ ਹਿਸਾਬ ਨਾਲ ਵਧਾ ਕੇ ਕਿਸਾਨਾਂ ਨਾਲ ਕੋਝਾ ਮਜਾਕ ਕੀਤਾ ਗਿਆ ਹੈ। ਇਸ ਸਬੰਧੀ ਤੇ ਬੀਬੀਐੱਮਬੀ ਦੀ ਪ੍ਰਬੰਧਕੀ ਮੈਨੇਜਮੈਂਟ ਵਿੱਚੋਂ ਪੰਜਾਬ ਤੇ ਹਰਿਆਣੇ ਦਾ ਹੱਕ ਬਹਾਲ ਕੀਤਾ ਜਾਵੇ, ਸਾਰੇ ਕਿਸਾਨਾਂ, ਮਜ਼ਦੂਰਾਂ ਦਾ ਪੂਰਨ ਤੌਰ ’ਤੇ ਕਰਜ਼ਾ ਮਾਫ ਕੀਤਾ ਜਾਵੇ ਤੇ 58 ਸਾਲ ਦੀ ਉਮਰ ਹੋਣ ’ਤੇ 10 ਹਜ਼ਾਰ ਮਹੀਨਾ ਪੈਨਸ਼ਨ ਦਿੱਤੀ ਜਾਵੇ, ਬੈਂਕਾਂ ’ਚ ਨਕਦੀ ਦੀ ਆ ਰਹੀ ਕਿੱਲਤ ਦੂਰ ਕੀਤੀ ਜਾਵੇ ਤੇ ਕਾਰਪੋਰੇਟਿਵ ਬੈਂਕਾਂ ’ਚ ਵਨ ਟਾਈਮ ਸੈਟਲਮੈਂਟ ਸਕੀਮ ਚਾਲੂ ਕੀਤੀ ਜਾਵੇ, ਯੂਰੀਆ ਤੇ ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਉਣਾ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਵਾਪਸ ਲਈਆਂ ਜਾਣ ਤੇ ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ਦਾ ਨਿਗੁਣਾ ਵਾਧਾ ਰੱਦ ਕਰਕੇ ਸਾਰੀਆਂ ਫਸਲਾਂ ਖਰੀਦ ਦਾ ਗਰੰਟੀ ਕਾਨੂੰਨ ਬਣਾਇਆ ਜਾਵੇ। ਪੰਜਾਬ ਸਰਕਾਰ ਵੱਲੋਂ ਨਵਾਂ ਹੱਦ ਕਰਜ਼ਾ ਤੁਰੰਤ ਲਾਗੂ ਕਰਨਾ ਦਾ ਰਜਿਸਟਰਾਰ ਸਰਕਾਰੀ ਸਭਾ ਨੇ 15 ਮਈ ਤਕ ਕਰਨ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਨੋਟੀਫਿਕੇਸ਼ਨ ਨਹੀਂ ਆਇਆ ਤੇ ਹੋਰ ਮੰਗਾਂ ਦੇ ਸਬੰਧ ਵਿਚ ਡੀਸੀ ਦਫ਼ਤਰ ਸੰਗਰੂਰ ਅੱਗੇ 2 ਜੂਨ ਧਰਨਾ ਦੇ ਕੇ ਮੰਗ ਪੱਤਰ ਦਿੱਤਾ ਜਾਵੇਗਾ।