- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨਾਂ ਦੀ ਜਿੱਤ ਨੂੰ ਸਮਰਪਿਤ ਕਰਵਾਏ ‘ਫ਼ਤਹਿ ਸਮਾਗਮ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਅਗਵਾਈ ਹੇਠ ਪਿੰਡ ਕਾਠਗਡ਼੍ਹ ਵਿਖੇ ਇਕ ਵਿਸ਼ਾਲ ਤੇ ਪ੍ਰਭਾਵਸ਼ਾਲੀ ‘ਫ਼ਤਹਿ ਸਮਾਗਮ’ ਕਰਵਾਇਆ ਗਿਆ। ਸਮਾਗਮ ਵਿਚ ਕਿਸਾਨੀ ਸੰਘਰਸ਼ ਦੀਆਂ ਪ੍ਰਾਪਤੀਆਂ ਨੂੰ ਯਾਦ ਕਰਦਿਆਂ ਜਿੱਥੇ ਆਏ ਹੋਏ ਆਗੂਆਂ ਨੇ ਕਿਸਾਨਾਂ ਦੀ ਮਜ਼ਬੂਤ ਏਕਤਾ ਦੀ ਸ਼ਲਾਘਾ ਕੀਤੀ, ਉੱਥੇ ਹੀ ਮਿਸਲ ਸਤਲੁਜ ਦੇ ਇਸਤਰੀ ਵਿੰਗ ਦੀ ਪ੍ਰਧਾਨ ਤੇ ਹਲਕਾ ਸਨੌਰ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਇਲਾਕੇ ਦੀ ਸੰਗਤ ਤੇ ਕਿਸਾਨ ਆਗੂਆਂ ਵੱਲੋਂ ਬੀਬੀ ਛੀਨਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੇ ਦੇਸ਼ ਭਰ ਵਿਚ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਤਾਕਤ ਉਨ੍ਹਾਂ ਦੀ ਆਪਸੀ ਏਕਤਾ ਤੇ ਹੱਕਾਂ ਪ੍ਰਤੀ ਜਾਗਰੂਕਤਾ ਵਿੱਚ ਹੈ, ਜਦੋਂ ਤੱਕ ਸਾਡੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਅਸੀਂ ਇਸ ਦਾ ਡਟ ਕੇ ਵਿਰੋਧ ਕਰਾਂਗੇ। ਬੀਬੀ ਜਸਮੀਤ ਕੌਰ ਛੀਨਾ ਨੇ ਬੂਟਾ ਸਿੰਘ ਸ਼ਾਦੀਪੁਰ ਅਤੇ ਸਮੂਹ ਇਲਾਕਾ ਨਿਵਾਸੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਅਤੇ ਕਿਸਾਨਾਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਆਪਣੇ ਹੱਕਾਂ ਅਤੇ ਨਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋ ਕੇ ਕੰਮ ਕਰਨਾ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ, ਪਿੰਡ ਦੇ ਮੋਹਤਬਰ ਵਿਅਕਤੀ ਤੇ ਇਲਾਕੇ ਦੀ ਸੰਗਤ ਹਾਜ਼ਰ ਸੀ, ਜਿਨ੍ਹਾਂ ਨੇ ‘ਫ਼ਤਹਿ ਸਮਾਗਮ’ ਨੂੰ ਕਾਮਯਾਬ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਗੁਰਵਿੰਦਰ ਸਿੰਘ ਕਾਲਾ, ਹਰਪਾਲ ਸਿੰਘ ਹੈਪੀ, ਰਤਨ ਸਿੰਘ ਉੱਪਲੀ, ਹਰਬੰਸ ਸਿੰਘ ਦਦਹੇਡ਼ਾ, ਜੱਥੇ. ਸੁਖਜਿੰਦਰ ਸਿੰਘ ਬੋਹਡ਼੍ਹਪੁਰ, ਅੰਗਰੇਜ ਸਿੰਘ ਸ਼ੇਰਗਿੱਲ, ਅਮਰਿੰਦਰ ਸਿੰਘ ਤੁਡ਼, ਬੀਬੀ ਸੁਰਿੰਦਰ ਕੌਰ ਆਦਿ ਹਾਜ਼ਰ ਸਨ।