Fatehgarh Sahib News : ਪੀਆਰਟੀਸੀ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ, ਡਰਾਈਵਰ ਸਣੇ ਕਈ ਸਵਾਰੀਆਂ ਜ਼ਖ਼ਮੀ
ਅੱਜ ਦੇਰ ਸ਼ਾਮ ਇੱਕ ਪੀਆਰਟੀਸੀ ਦੀ ਬਸ ਜੋ ਚੰਡੀਗੜ੍ਹ ਸਾਈਡ ਤੋਂ ਆ ਰਹੀ ਸੀ ਬਡਾਲੀ ਆਲਾ ਸਿੰਘ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ।
Publish Date: Mon, 23 Mar 2026 10:56 PM (IST)
Updated Date: Mon, 23 Mar 2026 10:58 PM (IST)
ਪੁੱਤਰ ਪ੍ਰੇਰਕ, ਫਤਹਿਗੜ੍ਹ ਸਾਹਿਬ : ਅੱਜ ਦੇਰ ਸ਼ਾਮ ਇੱਕ ਪੀਆਰਟੀਸੀ ਦੀ ਬਸ ਜੋ ਚੰਡੀਗੜ੍ਹ ਸਾਈਡ ਤੋਂ ਆ ਰਹੀ ਸੀ ਬਡਾਲੀ ਆਲਾ ਸਿੰਘ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ਇੱਕ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਹਾਦਸੇ ਵਿੱਚ ਬੱਸ ਦਾ ਡਰਾਈਵਰ ਤੇ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਹਨਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।