- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫੀਲਖਾਨਾ ਸਕੂਲ ’ਚ ਈਐਲਸੀ ਕੁਈਜ਼ ਮੁਕਾਬਲਾ ਕਰਵਾਇਆ

ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, •ਪਟਿਆਲਾ : ਜ਼ਿਲ੍ਹਾ ਚੋਣਕਾਰ ਅਫਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਦੀ ਹਦਾਇਤਾਂ ਤੇ ਨਿਰਦੇਸ਼ਾਂ ’ਤੇ ਸਵੀਪ ਗਤੀਵਿਧੀਆਂ ਦੇ ਕੈਲੰਡਰ ਤਹਿਤ ਸੁਤੰਤਰਤਾ ਸੰਗਰਾਮੀ ਸੰਤੋਖ ਸਿੰਘ ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਈਐਲਸੀ ਕੁਇੱਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਟੇਟ ਐਵਾਰਡੀ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਨੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਦਿੰਦੇ ਹੋਏ ਕਿਹਾ ਕਿ ਪਿਆਰੇ ਵਿਦਿਆਰਥੀਓ ਤੁਸੀਂ ਕੱਲ ਦੇ ਨੇਤਾ ਹੋ ਅਤੇ ਤੁਸੀਂ ਸਾਰੇ ਆਉਣ ਵਾਲੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵਿਸ਼ੇਸ਼ ਭੂਮਿਕਾ ਅਦਾ ਕਰਨੀ ਹੈ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਜ਼ਿਲ੍ਹਾ ਚੋਣਕਾਰ ਅਫ਼ਸਰ ਪਟਿਆਲਾ ਦੇ ਨਿਰਦੇਸ਼ਾਂ ਤਹਿਤ ਈਐਲਸੀ ਕਲੱਬ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਨਾਂ ’ਚੋਂ ਹੁਣ ਤੱਕ ਵਿਸ਼ੇਸ਼ ਤੌਰ ਤੇ 122 ਭਵਿੱਖ ਦੇ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਚੱਲ ਰਿਹਾ ਹੈ। ਇਸ ਦੇ ਨਾਲ ਵੋਟਰ ਜਾਗਰੂਕਤਾ ਤਹਿਤ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਵੀਪ ਨੋਡਲ ਅਫਸਰ ਮਨੋਜ ਥਾਪਰ ਦੀ ਅਗਵਾਈ ’ਚ ਈਐਲਸੀ ਕੁਇਜ ਕਰਵਾਈ ਗਈ, ਜਿਸ ਵਿਚ ਵਿਦਿਆਰਥੀਆਂ ਨੂੰ ਚੋਣਾਂ ਨਾਲ ਸਬੰਧਤ, ਐਪਿਕ, ਵੋਟਰ ਕਾਰਡ, ਵੀਵੀ ਪੈਟ, ਈਵੀਐਮ, ਚੋਣ ਕਮਿਸ਼ਨ ਦੇ ਕੰਮ, ਚੋਣ ਕਮਿਸ਼ਨ ਦੀ ਨਿਯੁਕਤੀ ਅਤੇ ਭਾਰਤੀ ਸੰਵਿਧਾਨ ’ਚ ਚੋਣ ਕਮਿਸ਼ਨ ਦੀਆਂ ਸ਼ਕਤੀਆਂ ਬਾਰੇ ਵਿਸ਼ੇਸ਼ ਤੌਰ ਤੇ ਜਾਣੂ ਕਰਵਾਇਆ ਗਿਆ। ਇਹ ਸਾਰੇ ਵਿਸ਼ੇ ਕੁਇੱਜ਼ ’ਚ ਪ੍ਰਸ਼ਨਾਂ ਦੇ ਰਾਹੀਂ ਪੁੱਛੇ ਗਏ, ਜੇਤੂ ਟੀਮ ਨੂੰ ਗੋਲਡ ਮੈਡਲ ਦੇ ਨਾਲ ਸਨਮਾਨਿਤ ਕੀਤਾ ਗਿਆ ਤੇ ਨਾਲ ਹੀ ਅਗਲੀ ਪ੍ਰਤਿਯੋਗਤਾ ਲਈ ਤਿਆਰ ਰਹਿਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਵੀਪ ਨੋਡਲ ਅਫਸਰ ਮਨੋਜ ਥਾਪਰ , ਚਰਨਜੀਤ ਸਿੰਘ, ਡਾ. ਗੁਰਪ੍ਰੀਤ ਸਿੰਘ, ਮੈਡਮ ਮੰਜੂ ਅਰੋੜਾ ਤੇ ਮੈਡਮ ਪਰਮਜੀਤ ਕੌਰ ਨੇ ਵਿਸ਼ੇਸ਼ ਯੋਗਦਾਨ ਦਿੱਤਾ।