ਫੀਲਖਾਨਾ ਵਿਖੇ ਪੇਂਟਿੰਗ ਮੁਕਾਬਲਾ ਕਰਵਾਇਆ
ਫੀਲਖਾਨਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਪੇਂਟਿੰਗ ਪ੍ਰਤੀਯੋਗਤਾ ਕਰਵਾਈ
Publish Date: Fri, 10 Apr 2026 04:38 PM (IST)
Updated Date: Fri, 10 Apr 2026 04:41 PM (IST)

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਪੰਜਾਬ ਸਰਕਾਰ ਦੇ ਨੇਕ ਉਪਰਾਲੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਤਹਿਤ ਸਕੂਲ ਆਫ ਐਮੀਨੈਂਸ ਫੀਲਖਾਨਾ ਪਟਿਆਲਾ ਵਿਖੇ ਸਟੇਟ ਅਵਾਰਡੀ ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਦੀ ਅਗਵਾਈ ’ਚ ਸ੍ਰੀ ਗੁਰੂ ਰਵਿਦਾਸ ਜੀ ਦੇ ਚਿੱਤਰ ਦੀ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਪ੍ਰੋਗਰਾਮ ਦੇ ਨੋਡਲ ਆਫਿਸਰ ਮਨੋਜ ਥਾਪਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਪ੍ਰੈਲ 2026 ਤੋਂ ਲੈ ਕੇ 2027 ਤੱਕ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਪੂਰੇ ਪੰਜਾਬ ਵਿਚ ਮਨਾਉਣ ਸਬੰਧੀ ਮਹੀਨਾਵਾਰ ਵੱਖ-ਵੱਖ ਪ੍ਰੋਗਰਾਮ ਉਲੀਕੇ ਹਨ, ਜਿਸ ਵਿਚ ਪੰਜਾਬ ਭਰ ਦੇ ਸਕੂਲਾਂ ਕਾਲਜਾਂ ਤੇ ਯੂਨੀਵਰਸਿਟੀਆਂ ਆਦਿ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੀ ਸਿੱਖਿਆਵਾਂ ਦੀ ਸਹੁੰ ਚੁੱਕਣਾ, ਪੇਂਟਿੰਗ ਮੁਕਾਬਲਾ ਤੇ ਯਾਤਰਾਵਾਂ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅਪ੍ਰੈਲ ਮਹੀਨੇ ’ਚ ਫੀਲਖਾਨਾ ਸਕੂਲ ਵਿਖੇ ਪ੍ਰਕਾਸ਼ ਪੁਰਬ ਦੇ ਪ੍ਰੋਗਰਾਮਾਂ ਦੀ ਸ਼ੁਰੂਆਤ ਕਰਵਾਈ ਗਈ ਸੀ। ਅਪ੍ਰੈਲ ਮਹੀਨੇ ਵਿਚ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸੁੰਹ ਚੁੱਕੀ ਸੀ। ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰਜਨੀਸ਼ ਗੁਪਤਾ ਨੇ ਦੱਸਿਆ ਕਿ ਫੀਲਖਾਨਾ ਸਕੂਲ ਵੱਲੋਂ ਸਰਕਾਰ ਦੇ ਨਿਰਦੇਸ਼ਾਂ ਤਹਿਤ ਜੋ ਵੀ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਲੜੀ ਤਹਿਤ ਸਕੂਲ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ, ਇਹ ਕਮੇਟੀ ਸਰਕਾਰ ਵੱਲੋਂ ਜਾਰੀ ਕੈਲੰਡਰ ਤਹਿਤ ਪ੍ਰੋਗਰਾਮ ਕਰਵਾਉਣ ਦਾ ਪ੍ਰਬੰਧ ਕਰੇਗੀ। ਇਸ ਮੌਕੇ ਕਮੇਟੀ ਦੇ ਸਹਾਇਕ ਨੋਡਲ ਅਫਸਰ ਲੈਕਚਰਾਰ ਹਰਪ੍ਰੀਤ, ਮੀਡੀਆ ਕੋਆਰਡੀਨੇਟਰ ਅਕਸ਼ੇ ਖਨੌਰੀ ,ਮਨਦੀਪ ਕੌਰ ,ਕਰਮਜੀਤ ਕੌਰ, ਨੀਤੂ, ਜਸਦੀਪ ਸਿੰਘ ਅਤੇ ਰਾਜੀਵ ਕੁਮਾਰੀ ਆਦਿ ਨੇ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਵਿੱਚ ਵਿਸ਼ੇਸ਼ ਭੂਮਿਕਾ ਅਦਾ ਕੀਤੀ।