ਅਮਰੀਕ ਬੰਗੜ ਦੇ ਗ੍ਰਹਿ ਵਿਖੇ ਪੁੱਜੇ ਵਿੱਤ ਮੰਤਰੀ ਚੀਮਾ ਅਮਰੀਕ ਸਿੰਘ ਬੰਗੜ ਦੇ ਗ੍ਰਹਿ ਵਿਖੇ ਪੁੱਜੇ ਵਿੱਤ ਮੰਤਰੀ ਹਰਪਾਲ ਚੀਮਾ
Publish Date: Tue, 17 Nov 2026 04:28 PM (IST)
Updated Date: Tue, 17 Nov 2026 04:33 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਆਮ ਆਦਮੀ ਪਾਰਟੀ ਸੂਬਾ ਸਕੱਤਰ ਐੱਸਸੀ ਵਿੰਗ ਤੇ ਜ਼ੋਨ ਇੰਚਾਰਜ ਮਾਲਵਾ ਈਸਟ ਅਮਰੀਕ ਸਿੰਘ ਬੰਗੜ ਦੇ ਗ੍ਰਹਿ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਪਾਏ ਗਏ। ਇਸ ਪਵਿੱਤਰ ਮੌਕੇ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ, ਸਿਆਸੀ ਸ਼ਖ਼ਸੀਅਤਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤਾ। ਸਮਾਗਮ ’ਚ ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਅਤੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਵਾਈ। ਉਨ੍ਹਾਂ ਗੁਰੂ ਸਾਹਿਬ ਅੱਗੇ ਨਤਮਸਤਕ ਹੁੰਦਿਆਂ ਅਮਰੀਕ ਸਿੰਘ ਬੰਗੜ ਤੇ ਉਨ੍ਹਾਂ ਦੇ ਸਮੂਹ ਪਰਿਵਾਰ ਨੂੰ ਇਸ ਸ਼ੁਭ ਕਾਰਜ ਦੀ ਵਧਾਈ ਦਿੱਤੀ ਤੇ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਹਲਕਾ ਸ਼ੁਤਰਾਣਾ ਤੋਂ ਆਪ ਦੇ ਵਿਧਾਨ ਸਭਾ ਉਮੀਦਵਾਰ ਵਨਿੰਦਰ ਕੌਰ ਲੂੰਬਾ ਦੇ ਪਤੀ ਕਰਨ ਸਿੰਘ ਡੀਟੀਓ ਨੇ ਵੀ ਉਚੇਚੇ ਤੌਰ ਤੇ ਪਹੁੰਚ ਕੇ ਪਰਿਵਾਰ ਨਾਲ ਖੁਸ਼ੀ ਸਾਂਝੀ ਕੀਤੀ। ਧਾਰਮਿਕ ਤੇ ਸਮਾਜਿਕ ਖੇਤਰ ਦੀਆਂ ਪ੍ਰਮੁੱਖ ਹਸਤੀਆਂ ’ਚੋਂ ਰਣਜੀਤ ਨਗਰ ਦੇ ਸਰਪੰਚ ਸੰਤੋਖ ਸਿੰਘ ਸ਼ੌਂਕੀ ਤੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਰਣਜੀਤ ਨਗਰ ਦੇ ਪ੍ਰਧਾਨ ਕੰਵਰਹਰਪ੍ਰੀਤ ਸਿੰਘ ਨੇ ਵੀ ਆਪਣੀ ਹਾਜ਼ਰੀ ਲਗਵਾਈ। ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਅੰਤ ’ਚ ਅਮਰੀਕ ਸਿੰਘ ਬੰਗੜ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਆਏ ਹੋਏ ਸਾਰੇ ਮਹਿਮਾਨਾਂ, ਕੈਬਨਿਟ ਮੰਤਰੀਆਂ, ਰਿਸ਼ਤੇਦਾਰਾਂ ਤੇ ਹਲਕਾ ਪਟਿਆਲਾ ਦਿਹਾਤੀ ਦੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।