ਨਵਦੀਪ ਢੀਂਗਰਾ, ਪਟਿਆਲਾ : ਪਟਿਆਲਾ ਪੁਲਿਸ ਨੇ ਪੰਜਾਬ ਪੁਲਿਸ ਦੇ ਡੀਐਸਪੀ ਸੰਜੀਵ ਸਾਗਰ ਖਿਲਾਫ਼ ਇਕ ਔਰਤ ਦੇ ਨਾਲ ਜਬਰ ਜਨਾਹ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੀੜਤ ਔਰਤ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਦੋਸ਼ ਲਾਇਆ ਹੈ ਕਿ ਉਹ ਡੀਐਸਪੀ ਸੰਜੀਵ ਸਾਗਰ ਦੇ ਘਰ ਕਿਰਾਏ 'ਤੇ ਰਹਿੰਦੀ ਸੀ ਜਿੱਥੇ ਡੀਐੱਸਪੀ ਵੱਲੋਂ ਉਸ ਨਾਲ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਡੀਐਸਪੀ ਸੰਜੀਵ ਸਾਗਰ ਖਿਲਾਫ਼ ਧਾਰਾ 376,506 ਆਈਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ।

Posted By: Seema Anand