- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਿਜਲੀ ਸਰਕਟ ਸ਼ਾਟ ਹੋਣ ਕਾਰਨ ਲੱਗੀ ਅੱਗ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਪਿੰਡ ਮੌਲਵੀਵਾਲਾ ਵਿਖੇ ਬਿਜਲੀ ਦੀਆਂ 11 ਕੇਵੀ ਲਾਈਨਾਂ ਤੋਂ ਸਰਕਟ ਸ਼ਾਟ ਹੋ ਜਾਣ ਕਾਰਨ ਝੋਨੇ ਦੇ ਰਹਿੰਦ ਖੂੰਹਦ ਨੂੰ ਅੱਗ ਲੱਗ ਗਈ। ਅੱਗ ਲੱਗਣ ਕਾਰਨ 25 ਏਕੜ ਦੇ ਕਰੀਬ ਨਾੜ ਸੜ ਕੇ ਸੁਆਹ ਹੋ ਗਿਆ। ਅੱਗ ਨੂੰ ਬੁਝਾਉਣ ਲਈ ਲੋਕਾਂ ਵੱਲੋਂ ਕੀਤੀ ਗਈ ਕੋਸ਼ਿਸ਼ ਮਗਰੋਂ ਮੌਕੇ ਉੱਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀ ਨਾਲ ਕਰਮਚਾਰੀਆਂ ਨੇ ਕਰੀਬ ਇੱਕ ਘੰਟੇ ਦੀ ਮਿਹਨਤ ਮਗਰੋਂ ਅੱਗ ਉੱਤੇ ਕਾਬੂ ਪਾਇਆ। ਜਾਣਕਾਰੀ ਅਨੁਸਾਰ ਦੁਪਹਿਰ 12 ਵਜੇ ਦੇ ਕਰੀਬ ਬਿਜਲੀ ਗਰਿੱਡ ਸ਼ੁਤਰਾਣਾ ਤੋਂ ਚੱਲਣ ਵਾਲੇ ਫੀਡਰ ਤੋਂ ਅਚਾਨਕ ਬਿਜਲੀ ਸਰਕਟ ਛਾਟ ਹੋ ਗਿਆ ਜਿਸ ਦਾ ਪਤਾ ਲੱਗਣ ਉੱਤੇ ਆਸ ਪਾਸ ਦੇ ਲੋਕਾਂ ਨੇ ਅੱਗ ਉੱਤੇ ਕਾਬੂ ਪਾਉਣ ਲਈ ਕੋਸ਼ਿਸ਼ਾਂ ਕੀਤੀਆਂ ਪਰ ਅੱਗ ਤੇਜ਼ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਇਸ ਦੌਰਾਨ ਅੱਗ ਸੰਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਂਦਿਆਂ ਫਾਇਰ ਬ੍ਰਿਗੇਡ ਸਟੇਸ਼ਨ ਵਿਖੇ ਸੂਚਨਾ ਦਿੱਤੇ ਜਾਣ ਮੌਕੇ ਉੱਤੇ ਪੁੱਜੀ ਗੱਡੀ ਨਾਲ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਕਰੀਬ ਇੱਕ ਘੰਟੇ ਦੀ ਮਿਹਨਤ ਮਗਰੋਂ ਅੱਗ ਉੱਤੇ ਕਾਬੂ ਪਾਇਆ। ਉਸ ਸਮੇਂ ਤੱਕ ਕਰੀਬ 25 ਏਕੜ ਨਾੜ ਸੜ ਕੇ ਸਵਾਹ ਹੋ ਚੁੱਕਿਆ ਸੀ।