- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗੁਰੂ ਨਾਨਕ ਨਗਰ ’ਚ ਘਰ ’ਚ ਲੱਗੀ ਅੱਗ, ਨਗਦੀ ਸਮੇਤ ਸਮਾਨ ਸੜ ਕੇ ਸਵਾਹ

ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, •ਪਟਿਆਲਾ : ਐਤਵਾਰ ਨੂੰ ਦੁਪਹਿਰ ਵੇਲੇ ਗੁਰੂ ਨਾਨਕ ਨਗਰ ਦੀ ਗਲੀ ਨੰਬਰ 18 ਦੇ ਇਕ ਘਰ ’ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਘਰ ’ਚ ਰੱਖੇ ਪੈਸੇ, ਗਹਿਣੇ ਤੇ ਹੋਰ ਸਾਮਾਨ ਸੜ ਕੇ ਸਵਾਹ ਹੋ ਗਿਆ। ਜਾਣਕਾਰੀ ਅਨੁਸਾਰ ਇਹ ਅੱਗ ਅਚਾਨਕ ਲੱਗੀ ਦੱਸੀ ਜਾ ਰਹੀ ਹੈ। ਅੱਗ ਦੀ ਘਟਨਾ ਦਾ ਪਤਾ ਲੱਗਣ ’ਤੇ ਮੁਹੱਲੇ ਦੇ ਲੋਕ ਵੱਡੀ ਗਿਣਤੀ ’ਚ ਇਕੱਠੇ ਹੋ ਗਏ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਘਟਨਾ ਬਾਰੇ ਜਾਣਕਾਰੀ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਨਾਲ ਅੱਗ ’ਤੇ ਕਾਬੂ ਪਾਇਆ ਗਿਆ। ਜਾਣਕਾਰੀ ਅਨੁਸਾਰ ਇਥੇ ਬਣੇ ਮਕਾਨ ’ਚ ਪ੍ਰਵਾਸੀ ਵਿਅਕਤੀ ਰਹਿ ਰਹੇ ਸਨ। ਮੌਕੇ ’ਤੇ ਮੌਜੂਦ ਪੀੜਤਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਗ ਲੱਗਣ ਬਾਰੇ ਜਦੋਂ ਪਤਾ ਲੱਗਾ ਤੇ ਜਦੋਂ ਆ ਕੇ ਦੇਖਿਆ ਤਾਂ ਅੱਗ ਨਾਲ ਕਮਰਿਆਂ ਅੰਦਰ ਪਿਆ ਸਾਮਾਨ ਸੜ ਕੇ ਸਵਾਹ ਹੋ ਚੁਕਿਆ ਸੀ। ਉਨ੍ਹਾਂ ਦੱਸਿਆ ਕਿ ਅੱਗ ਨਾਲ ਘਰ ਰੱਖੇ ਪੇਸੈ, ਚਾਂਦੀ ਦੇ ਗਹਿਣੇ ਤੇ ਹੋਰ ਸਾਮਾਨ ਸੜ ਗਿਆ ਹੈ।