- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨਾਭਾ ’ਚ ਸਾਬਕਾ ਸਰਪੰਚ ਸਮੇਤ ਪੰਜ ਆਗੂ ‘ਆਪ’ ’ਚ ਸ਼ਾਮਲ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ, ਨਾਭਾ : ਹਲਕਾ ਨਾਭਾ ਵਿਚ ਕਾਂਗਰਸ ਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਰਾਇਮਲ ਮਾਜਰੀ ਦੇ ਦੋ ਵਾਰ ਸਰਪੰਚ ਰਹਿ ਚੁੱਕੇ ਸਾਬਕਾ ਸਰਪੰਚ ਰਣਧੀਰ ਸਿੰਘ ਸਮੇਤ ਚਾਰ ਮੌਜੂਦਾ ਪੰਚਾਇਤ ਮੈਂਬਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਹਲਕਾ ਨਾਭਾ ਦੇ ਵਿਧਾਇਕ ਸ. ਗੁਰਦੇਵ ਸਿੰਘ ਦੇਵ ਮਾਨ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕੀਤਾ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਸਾਬਕਾ ਸਰਪੰਚ ਰਣਧੀਰ ਸਿੰਘ ਰਾਇਮਲ ਮਾਜਰੀ, ਪੰਚਾਇਤ ਮੈਂਬਰ ਬੂਟਾ ਸਿੰਘ, ਬਲਜੀਤ ਕੌਰ, ਲਾਭ ਕੌਰ ਅਤੇ ਕਿਰਨਪਾਲ ਕੌਰ ਤੋਂ ਇਲਾਵਾ ਲਖਵਿੰਦਰ ਸਿੰਘ ਲੱਖੀ, ਗੁਰਪ੍ਰੀਤ ਸਿੰਘ, ਬੇਅੰਤ ਸਿੰਘ ਵਿੱਕੀ, ਸਤਿਗੁਰ ਸਿੰਘ ਅਤੇ ਰਾਜਵਿੰਦਰ ਸਿੰਘ ਰਾਜ ਦੇ ਨਾਮ ਸ਼ਾਮਲ ਹਨ। ਇਸ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਉਨਾਂ ਦੇ ਨਾਲ ਧਰਮਿੰਦਰ ਸਿੰਘ ਸੁਖੇਵਾਲ ਸੀਨੀਅਰ ਆਗੂ, ਸੁਖਦੀਪ ਸਿੰਘ ਖਹਿਰਾ, ਸਿਮਰਨਜੀਤ ਸਿੰਘ ਅੜਕ ਚੋਹਾਨ, ਭੁਪਿੰਦਰ ਸਿੰਘ ਕੱਲਰ ਮਾਜਰੀ ਵਾਇਸ ਚੇਅਰਮੈਨ, ਜਸਵੀਰ ਸਿੰਘ ਵਜੀਦਪੁਰ ਅਤੇ ਹੋਰ ਅਹੁਦੇਦਾਰਾਂ ਮੌਜੂਦ ਸਨ।