ਠੇਕਾ ਮੁਲਾਜਮਾਂ ਨੇਕੀਤਾ ਝੰਡਾ ਮਾਰਚ
ਠੇਕਾ ਮੁਲਾਜਮਾਂ ਵੱਲੋਂ ਕੀਤਾ ਗਿਆ ਝੰਡਾ ਮਾਰਚ
Publish Date: Sat, 28 Mar 2026 04:31 PM (IST)
Updated Date: Sun, 29 Mar 2026 04:03 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਸੀਨੀਅਰ ਮੀਤ ਪ੍ਰਧਾਨ ਹਾਕਮ ਸਿੰਘ ਧਨੇਠਾ ਨੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਲੀਡਰਾਂ ਵੱਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਆਪ ਸਰਕਾਰ ਬਣਨ ਉਪਰੰਤ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਹੁਣ ਇਸ ਸਰਕਾਰ ਵੱਲੋਂ 4 ਸਾਲ ਬੀਤ ਜਾਣ ਦੇ ਬਾਅਦ ਵੀ ਇਸ ਮੰਗ ਦਾ ਹੱਲ ਨਹੀਂ ਕੀਤਾ ਗਿਆ ਹੈ। 5 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਵਿਧਾਇਕਾਂ ਰਾਹੀਂ ਮੰਗ-ਪੱਤਰ ਭੇਜ ਕੇ ਮੰਗ ਕੀਤੀ ਗਈ ਕਿ ਇਸ ਵਿਧਾਨ ਸਭਾ ਇਜਲਾਸ ਵਿੱਚ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇ। ਘੱਟੋ ਘੱਟ ਉਜਰਤ ਦੇ ਕਾਨੂੰਨ 1948 ਅਨੁਸਾਰ ਪੰਦਰਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਨੂੰ ਸ਼ਾਮਲ ਕਰਕੇ ਤਨਖਾਹ ਨਿਸ਼ਚਿਤ ਕੀਤੀ ਜਾਵੇ ਅਤੇ ਹੋਰ ਮੰਗਾਂ ਜਿਨ੍ਹਾਂ ਦਾ ਹੱਲ ਕਰਨ ਲਈ ਵਾਅਦਾ ਕੀਤਾ ਸੀ, ਉਹ ਮੰਗਾਂ ਇਸ ਵਿਧਾਨ ਸਭਾ ਇਜਲਾਸ ਵਿੱਚ ਪ੍ਰਵਾਨ ਕੀਤੀਆਂ ਜਾਣ ਲੇਕਿਨ ਤ੍ਰਾਸਦੀ ਇਹ ਹੈ ਕਿ ਮੰਗ-ਪੱਤਰ ਭੇਜਣ ਸਮੇਂ ਜਿਨ੍ਹਾਂ ਵਿਧਾਇਕਾਂ ਨੇ ਇਨ੍ਹਾਂ ਮੰਗਾਂ ਨੂੰ ਵਿਧਾਨ ਸਭਾ ਵਿੱਚ ਰੱਖਣ ਅਤੇ ਪ੍ਰਵਾਨ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਵਿਧਾਇਕਾਂ ਵਲੋਂ ਸਾਡੀਆਂ ਮੰਗਾਂ ਦਾ ਹੱਲ ਕਰਨ ਦੀ ਗੱਲ ਦੀ ਲੋੜ ਨਹੀਂ ਸਮਝੀ। ਵਿੱਤ ਮੰਤਰੀ ਦੀ ਅਗਵਾਈ ਵਾਲੀ ਸਬ ਕਮੇਟੀ ਪਿਛਲੇ 4 ਸਾਲਾਂ ਤੋਂ ਲਾਰੇ ਲਗਾ ਕੇ ਸਮਾਂ ਬਤੀਤ ਕਰ ਰਹੀ ਹੈ। ਚੇਅਰਮੈਨ ਵਿੱਤ ਮੰਤਰੀ ਪੰਜਾਬ ਦੇ ਹੱਲਕੇ ਦਿੜ੍ਹਬਾ ਸ਼ਹਿਰ ਵਿਚ ਝੰਡਾ ਮਾਰਚ ਵੱਡੇ ਇਕੱਠ ਕਰਕੇ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ਤੇ ਵਿਭਾਗ ’ਚ ਮਰਜ ਕਰਕੇ ਪੱਕਾ ਰੁਜਗਾਰ ਕੀਤਾ ਜਾਵੇ। ਇਨਲਿਸਟਮੈਂਟ/ਆਊਟਸੋਰਸ ਵਰਕਰ ਜੋ ਕਿ ਠੇਕਾ ਪ੍ਰਣਾਲੀ ਦਾ ਸੰਤਾਪ ਭੋਗਦੇ ਹੋਏ 58 ਸਾਲ ਉਮਰ ਹੋ ਗਈ ਹੈ, ਉਨ੍ਹਾਂ ਵੱਲੋਂ ਲਗਾਤਾਰ ਦਿੱਤੀਆਂ ਗਈਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਨ੍ਹਾਂ ਕਾਮਿਆਂ ਦੇ ਵਾਰਸਾਂ ਨੂੰ ਵੀ ਪੱਕੀ ਨੌਕਰੀ ਦਿੱਤੀ ਜਾਵੇ।