ਕੇਵਲ ਸਿੰਘ, ਅਮਲੋਹ : ਪੰਜਾਬ ਸਰਕਾਰ ਤੇ ਸਿਹਤ ਮਹਿਕਮੇ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਪ੍ਰਧਾਨ ਕਿਰਨ ਸੂਦ ਦੀ ਪ੍ਰਧਾਨਗੀ ਹੇਠ ਕਾਰਜ ਸਾਧਕ ਅਫਸਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੀ ਸਾਂਈ ਮੰਦਰ ਕਾਲੋਨੀ, ਵਾਰਡ ਨੰਬਰ-3 ਅਤੇ 4 ਤੇ ਸਿਵਲ ਹਸਪਤਾਲ ਵਿਚ ਡੇਂਗੂ ਦੇ ਮੱਛਰ ਦੇ ਖਾਤਮੇ ਲਈ ਫੌਗਿੰਗ ਕਰਵਾਈ ਗਈ। ਟੀਮ ਨੇ ਦੱਸਿਆ ਕਿ ਵੱਖ-ਵੱਖ ਭਾਗਾਂ ਵਿੱਚ ਫੌਗਿੰਗ ਕੀਤੀ ਗਈ ਹੈ ਤਾਂ ਕਿ ਲੋਕਾਂ ਨੂੰ ਮੱਛਰ ਤੋਂ ਬਚਾਇਆ ਜਾ ਸਕੇ ਅਤੇ ਹੋਰਨਾਂ ਵਾਰਡਾਂ ਵਿੱਚ ਵੀ ਫੌਗਿੰਗ ਕੀਤੀ ਜਾਵੇਗੀ। ਇਸ ਮੌਕੇ ਸਿਹਤ ਇੰਸਪੈਕਟਰ ਦਾਰਪਾਲ ਸਿੰਘ ਬੈਂਸ, ਮੱਖਣ ਸਿੰਘ, ਹਰੀਸ਼ ਸ਼ਰਮਾ ਤੇ ਹੋਰ ਕਰਮਚਾਰੀ ਮੌਜੂਦ ਸਨ।