ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਬੈਠਕ, ਸਕੂਲਾਂ ਦਾ ਦੌਰਾ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਬੈਠਕ, ਸਕੂਲਾ ਦਾ ਦੌਰਾ
Publish Date: Mon, 02 Nov 2026 06:27 PM (IST)
Updated Date: Mon, 02 Nov 2026 06:29 PM (IST)
- ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਸਾਫ਼ ਪਾਣੀ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼: ਜਸਵੀਰ ਸਿੰਘ ਸੇਖੋਂ ਫੋਟੋ 02ਪੀਟੀਐੱਲ- 26 ਸਟਾਫ ਰਿਪੋਰਟਰ•, ਪੰਜਾਬੀ ਜਾਗਰਣ•, ਪਟਿਆਲਾ : ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਪਟਿਆਲਾ ਵਿਖੇ ਮੇਰੀ ਰਸੋਈ, ਮਿਡ ਡੇ ਮੀਲ ਸਕੀਮ, ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਸਾਮਾਨ ਤੇ ਖਾਣੇ ਦੀ ਸਟੋਰੇਜ ਸਿਸਟਮ ਦਾ ਜਾਇਜ਼ਾ ਲੈਣ ਲਈ ਪਟਿਆਲਾ ਦੇ ਏਡੀਸੀ ਨਵਰੀਤ ਕੌਰ ਸੇਖੋਂ, ਡੀਐੱਫੈਐਸਸੀ ਰਵਿੰਦਰ ਕੌਰ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਉਪਰੰਤ ਉਨ੍ਹਾਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਦਾ ਦੌਰਾ ਵੀ ਕੀਤਾ। ਉਨ੍ਹਾਂ ਅਧੀਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਾਰੇ ਸਕੂਲਾਂ ਤੇ ਆਂਗਣਵਾੜੀ ਸੈਂਟਰਾਂ ’ਚ ਪੀਣ ਲਈ ਸਾਫ਼ ਪਾਣੀ ਉਪਲੱਬਧ ਕਰਵਾਉਣ ਲਈ ਪਾਣੀ ਦੀ ਟੈਸਟਿੰਗ ਕੀਤੀ ਜਾਵੇ ਤੇ ਆਰਓ ਲਗਾਉਣੇ ਯਕੀਨੀ ਬਣਾਏ ਜਾਣ। ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਸਕੂਲਾਂ ਵਿਚ ਲਗਾਏ ਗਏ ਆਰਓ ਸਿਸਟਮ ਚਾਲੂ ਹਾਲਤ ’ਚ ਹੋਣੇ ਚਾਹੀਦੇ ਹਨ ਅਤੇ ਬੱਚਿਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਫ਼ਾਈ ਪ੍ਰਤੀ ਕਮਿਸ਼ਨ ਬਹੁਤ ਸਖ਼ਤ ਹੈ ਅਤੇ ਸਕੂਲਾਂ ਦੇ ਡਾਇਨਿੰਗ ਏਰੀਆ ਦੀ ਸਫ਼ਾਈ ਦੀ ਨਿਯਮਤ ਤੌਰ ’ਤੇ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਮਿਡ-ਡੇਅ ਮੀਲ ਦੌਰਾਨ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਲਾਦ ਵਿੱਚ ਖੀਰਾ, ਗਵਾਰ ਦੀਆਂ ਫਲੀਆਂ ਅਤੇ ਸ਼ਿਮਲਾ ਮਿਰਚ ਆਦਿ ਨੂੰ ਸ਼ਾਮਲ ਕੀਤਾ ਜਾਵੇ, ਤਾਂ ਜੋ ਬੱਚਿਆਂ ਨੂੰ ਪੌਸ਼ਟਿਕ ਖੁਰਾਕ ਮਿਲ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ’ਚ ਤੁਲਸੀ, ਅਸ਼ਵਗੰਧਾ, ਐਲੋਵੀਰਾ ਅਤੇ ਆਂਵਲੇ ਦੇ ਪੌਦੇ ਲਗਾਏ ਜਾਣ। ਮੀਟਿੰਗ ਦੌਰਾਨ ਜਸਵੀਰ ਸਿੰਘ ਸੇਖੋਂ ਨੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਨੂੰ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤੇ ਜਾਣ ਵਾਲੇ ਖਾਣੇ ਅਤੇ ਹੋਰ ਸਾਮਾਨ ਦੀ ਨਿਰੰਤਰ ਚੈਕਿੰਗ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੋਸ਼ਣ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਾਡਾ ਮਕਸਦ ਬੱਚਿਆਂ ਸਮੇਤ ਸਾਰੇ ਲਾਭਪਾਤਰੀਆਂ ਨੂੰ ਪੌਸ਼ਟਿਕ ਖੁਰਾਕ ਮੁਹੱਈਆ ਕਰਵਾਉਣਾ ਹੈ।