ਫੂਡ ਸੇਫਟੀ ਟੀਮ ਵੱਲੋਂ ਚਲਾਈ ਚੈਕਿੰਗ ਮੁਹਿੰਮ
ਫੂਡ ਸੇਫਟੀ ਟੀਮ ਵੱਲੋਂ ਚਲਾਈ ਗਈ ਚੈਕਿੰਗ ਮੁਹਿੰਮ
Publish Date: Thu, 19 Mar 2026 04:52 PM (IST)
Updated Date: Thu, 19 Mar 2026 04:55 PM (IST)
ਫੋਟੋ 19ਪੀਟੀਐਲ: 10 ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਅਤੇ ਐਫ.ਡੀ.ਏ. ਕਮਿਸ਼ਨਰ ਕਵਲਪ੍ਰੀਤ ਬਰਾਰ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਜ਼ਿਲ੍ਹਾ ਸਿਹਤ ਅਫਸਰ ਡਾ.ਗੁਰਪ੍ਰੀਤ ਕੌਰ ਦੀ ਦੇਖ-ਰੇਖ ਹੇਠ ਸਥਾਨਕ ਪੁਲਿਸ ਦੇ ਸਹਿਯੋਗ ਨਾਲ ਖਾਸ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਬਾਜ਼ੀਗਰ ਬਸਤੀ, ਪਾਤੜਾਂ ਵਿਖੇ ਇੱਕ ਵਾਹਨ ਨੂੰ ਰੋਕ ਕੇ ਜਾਂਚ ਕੀਤੀ ਗਈ। ਜਾਂਚ ਦੌਰਾਨ ਪਨੀਰ ਦਾ ਇੱਕ ਸ਼ੱਕੀ ਖੇਪ ਬਰਾਮਦ ਹੋਇਆ। ਪਨੀਰ ਦਾ ਨਮੂਨਾ ਲੈ ਕੇ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ, ਜਦਕਿ ਬਾਕੀ ਮਾਲ ਨੂੰ ਜ਼ਬਤ ਕਰਕੇ ਪੁਲਿਸ ਹਵਾਲੇ ਕੀਤਾ ਗਿਆ। ਇਸ ਦੇ ਨਾਲ ਨਵਰਾਤਰੇ ਤਿਉਹਾਰ ਦੇ ਮੱਦੇਨਜ਼ਰ ਕਾਲੀ ਮਾਤਾ ਮੰਦਿਰ ਦੇ ਨੇੜਲੇ ਇਲਾਕਿਆਂ ਵਿੱਚ ਦੁਕਾਨਾਂ ਨੂੰ ਸਪਲਾਈ ਕਰਨ ਵਾਲੇ ਸਪਲਾਇਰਾਂ ਤੋਂ 5 ਖਾਣ-ਪੀਣ ਦੀਆਂ ਵਸਤਾਂ ਦੇ ਨਮੂਨੇ ਭਰੇ ਗਏ, ਜਿਨ੍ਹਾਂ ਵਿੱਚ ਬੂੰਦੀ ਦੇ ਲੱਡੂ ਅਤੇ ਖੋਆ ਬਰਫੀ ਸ਼ਾਮਲ ਸਨ।ਫੂਡ ਸੇਫਟੀ ਵਿਭਾਗ ਵੱਲੋਂ ਤਿਉਹਾਰਾਂ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ‘ਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ ਅਧੀਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।