- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਹਾਈ ਕੋਰਟ ਦੇ ਫੈਸਲੇ ਲਾਗੂ ਨਾ ਹੋਣ ’ਤੇ ਭੜਕੇ ਜੰਗਲਾਤ ਕਾਮੇ, ਅਧਿਕਾਰੀਆਂ ਦੇ ਭਰੋਸੇ ਮਗਰੋਂ ਸ਼ਾਂਤ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਹਾਈ ਕੋਰਟ ਦੇ ਫੈਸਲਿਆਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਸੰਘਰਸ਼ ਦਾ ਐਲਾਨ ਕਰਨ ਵਾਲੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਕਾਮੇ ਅਧਿਕਾਰੀਆਂ ਵੱਲੋਂ ਬਕਾਏ ਜਾਰੀ ਕਰਨ ਦੇ ਭਰੋਸੇ ਮਗਰੋਂ ਸ਼ਾਂਤ ਹੋਏ। ਯੂਨੀਅਨ ਨੇ ਅੱਜ ਵਣ ਮੰਡਲ ਅਫਸਰ ਜੰਗਲੀ ਜੀਵ ਤੇ ਖਜ਼ਾਨਾ ਅਫਸਰ ਦੇ ਦਫ਼ਤਰਾਂ ਅੱਗੇ ਸੰਘਰਸ਼ ਕਰਨ ਦਾ ਫੈਸਲਾ ਕੀਤਾ ਸੀ। ਸੰਘਰਸ਼ ਦੇ ਦਬਾਅ ਸਦਕਾ ਵਣ ਮੰਡਲ ਅਫਸਰ ਜੰਗਲੀ ਜੀਵ ਤੇ ਖਜ਼ਾਨਾ ਅਫਸਰ ਨੇ ਯੂਨੀਅਨ ਦੇ ਵਫ਼ਦ ਨਾਲ ਮੀਟਿੰਗ ਕੀਤੀ। ਅਧਿਕਾਰੀਆਂ ਨੇ ਮੁਲਾਜ਼ਮ ਆਗੂਆਂ ਨੂੰ ਦੱਸਿਆ ਕਿ ਕਾਮਿਆਂ ਦੇ ਜਿਹੜੇ ਬਕਾਏ ਬਿਲ ਬਕਾਇਆ ਸਨ, ਉਨ੍ਹਾਂ ਦੇ ਟੋਕਨ ਲੈ ਕੇ ਆਨਲਾਈਨ ਕਰ ਦਿੱਤੇ ਗਏ ਹਨ। ਇਨ੍ਹਾਂ ਬਿੱਲਾਂ ਦੀ ਚੰਡੀਗੜ੍ਹ ਤੋਂ ਮਨਜ਼ੂਰੀ ਮਿਲਣ ਮਗਰੋਂ ਰਕਮ ਕਾਮਿਆਂ ਦੇ ਖਾਤਿਆਂ ਵਿਚ ਪਾ ਦਿੱਤੀ ਜਾਵੇਗੀ। ਇਸ ਭਰੋਸੇ ਤੋਂ ਬਾਅਦ ਕਾਮਿਆਂ ਨੇ ਆਪਣਾ ਸੰਘਰਸ਼ ਮੁਲਤਵੀ ਕਰ ਦਿੱਤਾ। ਯੂਨੀਅਨ ਆਗੂਆਂ ਨੇ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ ਅਤੇ ਮੰਗ ਪੱਤਰ ਵਿਚ ਦਰਜ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਫੈਸਲਾ ਕੀਤਾ ਕਿ 26 ਸਤੰਬਰ ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਹੋਣ ਵਾਲੀ ਰੈਲੀ ਵਿੱਚ ਪਟਿਆਲਾ ਤੋਂ ਵੱਡੀ ਗਿਣਤੀ ਵਿੱਚ ਜੰਗਲਾਤ ਕਾਮੇ ਸ਼ਾਮਲ ਹੋਣਗੇ। ਇਸ ਮੌਕੇ ਜਸਵਿੰਦਰ ਸਿੰਘ ਸੌਜਾ, ਦਰਸ਼ਨ ਬੇਲੂ ਮਾਜਰਾ, ਭੁਪਿੰਦਰ ਸਿੰਘ ਸਾਧੂਹੈੜੀ, ਜੋਗਾ ਸਿੰਘ ਵਜੀਦਪੁਰ, ਅਮਰਜੀਤ ਸਿੰਘ ਲਾਛੜੂ ਸਮੇਤ ਹੋਰ ਆਗੂ ਮੌਜੂਦ ਸਨ।