ਸਾਬਕਾ ਸੀਐੱਮ ਭੱਠਲ ਦੀ ਇੰਟਰਵਿਊ ਅਤਿ ਚਿੰਤਿਤ : ਗਰਗ
ਸਾਬਕਾ ਸੀਐਮ ਭੱਠਲ ਦੀ ਇੰਟਰਵਿਊ ਅਤਿ ਚਿੰਤਿਤ : ਗਰਗ
Publish Date: Fri, 30 Jan 2026 06:19 PM (IST)
Updated Date: Sat, 31 Jan 2026 04:10 AM (IST)

ਕੇਂਦਰ ਅਤੇ ਪੰਜਾਬ ਸਰਕਾਰ ਤੁਰੰਤ ਇਸ ਸੰਵੇਦਨਸ਼ੀਲ ਮੁੱਦੇ ਦੀ ਜਾਂਚ ਕਰਵਾਉਣ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਵੱਲੋਂ ਪਿਛਲੇ ਦਿਨੀਂ ਨਿੱਜੀ ਚੈਨਲ ਨੂੰ ਦਿੱਤੀ ਆਪਣੀ ਇੰਟਰਵਿਊ ਵਿਚ ਅਤਿ ਚਿੰਤਿਤ ਕਰਨ ਵਾਲੇ ਇੰਕਸਾਫ਼ ’ਤੇ ਆਪਣੀ ਚਿੰਤਾ ਦਾ ਇਜ਼ਹਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਸਾਬਕਾ ਮੁੱਖ ਸੰਸਦੀ ਸਕੱਤਰ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਮੁੱਖ ਮੰਤਰੀ ਭੱਠਲ ਵਲੋਂ ਇਹ ਪ੍ਰਗਟਾਵਾ ਕਰਦਿਆਂ ਕਿਹਾ ਮੁੱਖ ਮੰਤਰੀ ਕਾਲ ਸਮੇਂ ਪੰਜਾਬ ਵਿਚ ਹੋਣ ਵਾਲੀਆਂ ਅਸੈਂਬਲੀ ਦੀਆਂ ਜਨਰਲ ਚੋਣਾਂ ਵਿਚ ਦੁਬਾਰਾ ਵੱਡੀ ਜਿੱਤ ਪ੍ਰਾਪਤ ਕਰਨ ਲਈ ਕੁਝ ਅਧਿਕਾਰੀਆਂ/ਪ੍ਰਭਾਵਸ਼ਾਲੀ ਅਥਾਰਟੀ ਵਲੋੰ ਸੁਝਾਅ ਦਿੱਤਾ ਗਿਆ ਸੀ ਕਿ ਪੰਜਾਬ ਅੰਦਰ ਜਗ੍ਹਾ-ਜਗ੍ਹਾ ਬੰਬ ਬਲਾਸਟ ਕਰਵਾ ਕੇ ਇਕ ਵਿਸ਼ੇਸ਼ ਫਿਰਕੇ ਵਿਚ ਦਹਿਸ਼ਤ ਫੈਲਾ ਕੇ ਤੁਹਾਡੇ ਹਕ ਵਿਚ ਮਾਹੌਲ ਬਣਾਇਆ ਜਾ ਸਕਦਾ ਤੇ ਦੁਬਾਰਾ ਸੱਤਾ ਹਾਸਲ ਕੀਤੀ ਜਾ ਸਕਦੀ ਹੈ ਪ੍ਰੰਤੂ ਉਨ੍ਹਾਂ ਅਜਿਹੇ ਸੁਝਾਅ ਨੂੰ ਰੱਦ ਕਰ ਦਿੱਤਾ। ਗਰਗ ਨੇ ਕਿਹਾ ਕਿ ਅਜਿਹੇ ਇੰਕਸਾਫ਼ ਕਰਨ ਨਾਲ ਸਮੁੱਚੇ ਪੰਜਾਬ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਅਤੇ ਅਮਨ ਪਸੰਦ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਇਹ ਇਕ ਅਜਿਹਾ ਗੰਭੀਰ ਸਵਾਲ ਹੈ ਕਿ ਪਿਛਲੇ ਸਮੇਂ ਦੌਰਾਨ ਪੰਜਾਬ ’ਚ ਅੱਤਵਾਦ ਤੇ ਕਤਲੇਆਮ ਦਾ ਕਾਲਾ ਦੌਰ ਕੀ ਇਸ ਤਰ੍ਹਾਂ ਦੀ ਸਾਜਿਸ਼ ਦਾ ਨਤੀਜਾ ਹੀ ਸੀ। ਉਨ੍ਹਾਂ ਕਿਹਾ ਕਿ ਇਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਕਰਕੇ ਇਸ ਸੰਵੇਦਨਸ਼ੀਲ ਮੁੱਦੇ ਦੀ ਜਾਂਚ ਕਰਵਾਉਣ ਲਈ ਸੁਪਰੀਮ ਕੋਰਟ ਦੇ ਜੱਜ ਦੀ ਅਗਵਾਈ ਵਿੱਚ ਸਿੱਟ ਬਣਾ ਕੇ ਸੱਚ ਸਾਹਮਣੇ ਲਿਆ ਕੇ ਅਰਾਜਕਤਾ ਫੈਲਾਉਣ ਵਾਲੇ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖਤ ਕਾਰਵਾਈ ਕਰੇ ਤਾਂ ਕਿ ਪੰਜਾਬ ਦੀ ਅਮਨ ਸ਼ਾਂਤੀ ਨੂੰ ਅੱਗ ਲਾਉਣ ਵਾਲਿਆਂ ਦੇ ਚਿਹਰੇ ਨੰਗੇ ਹੋ ਸਕਣ। ਬਾਬੂ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਗੰਭੀਰ ਪ੍ਰਗਟਾਵੇ ਦੀ ਸੰਜੀਦਗੀ ਨਾਲ ਜਾਂਚ ਕਰੇ।