- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਲੀਪੁਰ ਦੇ ਸਾਬਕਾ ਸਰਪੰਚ ਦਲੇਰ ਸਿੰਘ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਹਲਕਾ ਸਨੌਰ ’ਚ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਅਲੀਪੁਰ ਵਜ਼ੀਰ ਸਾਹਿਬ ਦੇ ਸਾਬਕਾ ਸਰਪੰਚ ਦਲੇਰ ਸਿੰਘ ਆਪਣੇ ਸਾਥੀਆਂ ਸਮੇਤ ਮੁਡ਼ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਉਨ੍ਹਾਂ ਦਾ ਪਾਰਟੀ ’ਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹਲਕਾ ਸਨੌਰ ਵਿੱਚ ਪਾਰਟੀ ਨਾਲ ਲੋਕਾਂ ਦਾ ਜੁਡ਼ਨਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਦਲੇਰ ਸਿੰਘ ਪਹਿਲਾਂ ਵੀ ਸ਼੍ਰੋਮਣੀ ਅਕਾਲੀ ਦਲ ਨਾਲ ਜੁਡ਼ੇ ਹੋਏ ਸਨ, ਪਰ ਕੁਝ ਸਮਾਂ ਪਹਿਲਾਂ ਉਹ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਸਨ। ਹੁਣ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਨਿਰਾਸ਼ ਹੋ ਕੇ ਉਹ ਆਪਣੇ ਪੁਰਾਣੇ ਸਿਆਸੀ ਪਰਿਵਾਰ ’ਚ ਵਾਪਸ ਪਰਤੇ ਹਨ। ਇਸ ਮੌਕੇ ਹਲਕਾ ਇੰਚਾਰਜ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰੇਕ ਆਗੂ ਅਤੇ ਵਰਕਰ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤੇ ਉਨ੍ਹਾਂ ਨੂੰ ਪਾਰਟੀ ਦੀਆਂ ਗਤੀਵਿਧੀਆਂ ’ਚ ਪੂਰੀ ਅਹਿਮੀਅਤ ਦਿੱਤੀ ਜਾਵੇਗੀ। ਇਸ ਮੌਕੇ ਦਲੇਰ ਸਿੰਘ ਦੇ ਨਾਲ ਹਰਵਿੰਦਰ ਸਿੰਘ ਭੱਟੀ, ਸੁਰਜੀਤ ਸਿੰਘ, ਨਿਰਮਲ ਸਿੰਘ ਸਮੇਤ ਹੋਰ ਸਾਥੀਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।