- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੌਥਾ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਰਾਜਪੁਰਾ : ਖੱਤਰੀ ਵੈਲਫੇਅਰ ਸੁਸਾਇਟੀ ਵੱਲੋਂ ਮਨੁੱਖਤਾ ਦੀ ਸੇਵਾ ਅਤੇ ਲੋਕਾਂ ਨੂੰ ਅੱਖਾਂ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਗਊਸ਼ਾਲਾ, ਪੁਰਾਣਾ ਰਾਜਪੁਰਾ ਵਿਖੇ ਚੌਥਾ ਮੁਫ਼ਤ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ’ਚ ਕੁੱਲ 335 ਮਰੀਜ਼ਾਂ ਨੇ ਪਹੁੰਚ ਕੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਇਨ੍ਹਾਂ ਵਿੱਚੋਂ 250 ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਮੁਹੱਈਆ ਕਰਵਾਈਆਂ ਗਈਆਂ, ਜਦਕਿ 90 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ। ਇਨ੍ਹਾਂ ਮਰੀਜ਼ਾਂ ਦੇ ਆਪ੍ਰੇਸ਼ਨ ਫਿਲਾਡੇਲਫੀਆ ਹਸਪਤਾਲ, ਅੰਬਾਲਾ ਸ਼ਹਿਰ ਤੋਂ ਡਾ. ਨਲਿਨੀ ਕੂਨਰ ਅਤੇ ਉਨ੍ਹਾਂ ਦੀ ਮਾਹਿਰ ਟੀਮ ਵੱਲੋਂ ਕੀਤੇ ਜਾਣਗੇ। ਕੈਂਪ ਦੌਰਾਨ ਅੱਖਾਂ ਦੇ ਮਾਹਿਰ ਡਾਕਟਰਾਂ ਨੇ ਮਰੀਜ਼ਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਅੱਖਾਂ ਦੀਆਂ ਵੱਖ-ਵੱਖ ਬਿਮਾਰੀਆਂ, ਇਲਾਜ ਤੇ ਸਿਹਤ ਸੰਭਾਲ ਸਬੰਧੀ ਜ਼ਰੂਰੀ ਸਲਾਹ ਦਿੱਤੀ। ਇਸ ਮੌਕੇ ਰਾਜਪੁਰਾ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਮਹਿਮਾਨ ਅਤੇ ਸਨਮਾਨਿਤ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਵਿਚ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਜਗਦੀਸ਼ ਕੁਮਾਰ ਜੱਗਾ, ਪਰਵਿੰਦਰ ਛਾਬੜਾ, ਇੰਦਰਪਾਲ ਸਿੰਘ ਬੱਗਾ, ਦੀਪਕ ਸੂਦ, ਨਰਿੰਦਰ ਸ਼ਾਸਤਰੀ ਅਤੇ ਗੁਰਦੀਪ ਸਿੰਘ ਉਂਟਸਰ ਸਮੇਤ ਹੋਰ ਪਤਵੰਤੇ ਸ਼ਾਮਲ ਸਨ। ਕੈਂਪ ਦੇ ਪ੍ਰਬੰਧਾਂ ਵਿੱਚ ਸੁਸਾਇਟੀ ਦੇ ਪ੍ਰਧਾਨ ਮੋਹਿੰਦਰ ਸਹਿਗਲ ਤੋਂ ਇਲਾਵਾ ਡਿੰਪੀ ਵਿਜ, ਸੰਜੇ ਕੱਕੜ, ਸ਼ਿਵ ਕੁਮਾਰ ਸਹਿਗਲ, ਗੋਲਡੀ ਵਿਜ, ਸੁਰਿੰਦਰ ਤਲਵਾਰ, ਅਸ਼ਵਨੀ ਕੋਚਰ, ਵਿਨੋਦ ਸਹਿਗਲ, ਰਵਿੰਦਰ ਸਹਿਗਲ, ਸੰਜੂ ਕਥੂਰੀਆ, ਭਵਨੀਸ਼ ਮਲਹੋਤਰਾ, ਨੰਦ ਵੋਹਰਾ, ਗੌਰਵ, ਰੋਹਿਤ, ਵਿਜੇ ਅਤੇ ਹਰੀਸ਼ ਨੇ ਸਰਗਰਮ ਭੂਮਿਕਾ ਨਿਭਾਈ ਅਤੇ ਕੈਂਪ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਸਹਾਇਤਾ ਕੀਤੀ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਨੇ ਕਿਹਾ ਕਿ ਮਨੁੱਖਤਾ ਦੀ ਸੇਵਾ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੀ ਭਲਾਈ ਕਰਨਾ ਸੰਸਥਾ ਦਾ ਮੁੱਖ ਉਦੇਸ਼ ਹੈ।